ਮੋਗਾ, 20 ਅਗਸਤ (ਜਸ਼ਨ ) ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹਲਕਾ ਮੋਗਾ ਅੰਦਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਇੰਚਾਰਜ ਮਾਲਵਿਕਾ ਸੂਦ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਡੋਰ-ਟੂ-ਡੋਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਪਿੰਡਾਂ ਵਿਚ ਹੋ ਰਹੀਆਂ ਮੀਟਿੰਗਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਮੁੜ ਵਿਸ਼ਵਾਸ ਪੈਦਾ ਹੋ ਰਿਹਾ ਹੈ ਅਤੇ ਵਰਕਰ ਵੀ ਪੂਰੇ ਉਤਸ਼ਾਹ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਹਲਕਾ ਮੋਗਾ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ। ਮਾਲਵਿਕਾ ਸੂਦ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ, ਸਫ਼ਾਈ, ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਸਬੰਧੀ ਲੋਕਾਂ ਵੱਲੋਂ ਜੋ ਮਸਲੇ ਉਠਾਏ ਜਾ ਰਹੇ ਹਨ, ਉਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤਾਂ ਹਲਕਾ ਮੋਗਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਚੋਣਾਂ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਖ਼ਬਰਾਂ
ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਅਗਾਮੀ ਚੋਣਾਂ ਨੂੰ ਲੈਕੇ ਹਲਕੇ ਅੰਦਰ ਚੋਣ ਮੁਹਿੰਮ ਕੀਤੀ ਤੇਜ
* ਵੱਡੀ ਲੀਡ ਨਾਲ ਹਲਕਾ ਮੋਗਾ ਫਤਿਹ ਕਰਾਂਗੇ: ਮਾਲਵਿਕਾ ਸੂਦ
20 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



