ਕੋਟਕਪੂਰਾ, 7ਅਗਸਤ ( ਤਰਸੇਮ ਚਾਨਣਾ)
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧ ਧ੍ਰੋਹ ਕਮਾਉਣ , ਪੰਜਾਬ ਦੇ ਮੁਲਾਜ਼ਮ ਇਤਿਹਾਸ ਵਿੱਚ ਪਹਿਲੀ ਵਾਰ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਡੀ ਏ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਜਾਰੀ ਕਰਨ ਦੀ ਬਜਾਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਝੂਠੇ ਅੰਕੜੇ ਪੇਸ਼ ਕਰਨ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਅੱਜ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ,ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ,ਵਿੱਤ ਸਕੱਤਰ ਸੋਮ ਨਾਥ ਅਰੋੜਾ,ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਦੀ ਅਗਵਾਈ ਹੇਠ ਬੱਸ ਸਟੈਂਡ ਕੋਟਕਪੂਰਾ ਤੋਂ ਕਾਫ਼ਲਾ ਰਵਾਨਾ ਹੋਇਆ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸ਼ਹਿ ਤੇ ਪਰਸੋਂ ਮੀਡੀਏ ਵਿੱਚ ਮੁਲਾਜ਼ਮਾਂ ਦੇ ਖਿਲਾਫ ਕੂੜ ਪ੍ਰਚਾਰ ਕਰਕੇ ਜਿਹੜੀ ਭਾਜੀ ਪਾਈ ਹੈ, ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਇੱਕੀ ਦੀ ਇੱਕਤੀ ਕਰਕੇ ਮੋੜਨਗੇ। ਉਹਨਾਂ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੇ ਜੋ ਵੀ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ ਪੂਰੀ ਤਨਦੇਹੀ ਨਾਲ ਇਹ ਪ੍ਰੋਗਰਾਮ ਸਫਲ ਬਣਾਏ ਜਾਣਗੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਤਰਸੇਮ ਨਰੂਲਾ ,ਮੰਦਰ ਸਿੰਘ ਲੈਕਚਰਾਰ, ਕੇਵਲ ਸਿੰਘ ਲੈਕਚਰਾਰ,ਕਸ਼ਮੀਰਾ ਸਿੰਘ , ਪੂਰਨ ਸਿੰਘ ਸੰਧਵਾਂ ਸਿਹਤ ਵਿਭਾਗ, ਇਕਬਾਲ ਸਿੰਘ ਗਿੱਲ, ਕੀਰਤਨ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂ ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਸਿੱਧੂ ਸਰਕਾਰੀ ਬ੍ਰਿਜਿੰਦਰਾਂ ਕਾਲਜ ,ਜੋਤੀ ਪ੍ਰਕਾਸ਼, ਜਸਵਿੰਦਰ ਸਿੰਘ,, ਰਿੰਕੂ ਕੁਮਾਰ ,ਬਲਵੰਤ ਸਿੰਘ,ਮੰਡੀ ਬੋਰਡ, ਸੋਹਣ ਸਿੰਘ, ਸ਼ਕਤੀ ਸਿੰਘ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਿਜ, ਸਿਕੰਦਰ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ, ਜਗਤਾਰ ਸਿੰਘ, ਅਰੁਣ ਕੁਮਾਰ, ਗਗਨ ਕੁਮਾਰ, ਵੀਰ ਸਿੰਘ ਕਮੇਆਂਣਾ ,ਰਾਮ ਕਿਸ਼ੋਰ, ਹਰੀ ਸਿੰਘ, ਬਾਬੂ ਰਾਮ ,ਪਿਆਰਾ ਸਿੰਘ, ਰਾਮ ਲਾਲ ਨਹਿਰੀ ਵਿਭਾਗ ਅਤੇ ਕਈ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਖ਼ਬਰਾਂ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਾਫ਼ਲਾ ਚੰਡੀਗੜ੍ਹ ਰੈਲੀ ਲਈ ਕੋਟਕਪੂਰਾ ਤੋਂ ਹੋਇਆ ਰਵਾਨਾ
* ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਦੇ ਖਿਲਾਫ ਕੀਤੇ ਕੂੜ ਪ੍ਰਚਾਰ ਦੀ ਸਖਤ ਨਿਖੇਧੀ
7 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



