ਅੰਮ੍ਰਿਤਸਰ,2 ਅਗਸਤ (ਲਛਮਣਜੀਤ ਸਿੰਘ ਪੁਰਬਾ) ਅੰਮ੍ਰਿਤਸਰ ’ਚ ਕਾਊਂਟਰ ਇੰਟੈਲੀਜੈਂਸ ਵਲੋਂ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਖ਼ਾਸ ਸੂਚਨਾ ਦੇ ਆਧਾਰ ’ਤੇ ਓਮ ਸ਼ਰਮਾ ਪੁੱਤਰ ਪਵਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਚੱਬਾਲ ਕਲਾਂ, ਥਾਣਾ ਚੱਬਾਲ, ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਗਿਆ ਹੈ । ਉਸ ਨੂੰ ਸੋਹੀਆਂ ਕਲਾਂ ਦੀ ਅਨਾਜ ਮੰਡੀ ਨੇੜਿਓਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਮੁਲਜ਼ਮ ਕਾਰ ’ਚ ਸਵਾਰ ਹੋ ਕੇ ਜਾ ਰਿਹਾ ਸੀ, ਇਸੇ ਦੌਰਾਨ ਕਾਊਂਟਰ ਇੰਟੈਲੀਜੈਂਸ ਨੇ ਘੇਰਾਬੰਦੀ ਕਰਕੇ ਫੜਿਆ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਈ ਹੈ । ਪੁਲਿਸ ਕਾਰਵਾਈ ਥਾਣਾ ਮਜੀਠਾ, ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਕੀਤੀ ਗਈ ਹੈ । ਮਾਮਲੇ ਦੀ ਅਗਲੇਰੀ ਜਾਂਚ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਜਾਰੀ ਹੈ । ਪੁਲਿਸ ਵੱਲੋਂ ਹੈਰੋਇਨ ਦੀ ਸਪਲਾਈ ਅਤੇ ਨੈੱਟਵਰਕ ਨਾਲ ਜੁੜੀਆਂ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।