ਆਜ਼ਾਦੀ ਦਿਵਸ ਅਤੇ ਤਿਉਹਾਰੀ ਸੀਜ਼ਨ ਦੌਰਾਨ ਵੱਡੀ ਵਾਰਦਾਤ ਦੀ ਸਾਜ਼ਿਸ਼ ਨਾਕਾਮ ਕੀਤੀ: ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ

ਅੰਮ੍ਰਿਤਸਰ14 ਜੁਲਾਈ (ਜਸ਼ਨ ):
ਐੱਸਐੱਸਪੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਆਕਾਸ਼ਵੀਰ ਖ਼ਿਲਾਫ਼ ਪਹਿਲਾਂ ਵੀ ਆਰਮਜ਼ ਐਕਟ ਅਧੀਨ ਮਾਮਲਾ ਦਰਜ ਹੈ ਅਤੇ ਉਹ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਅਨੁਸਾਰ ਮੁਲਜ਼ਮ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਪੈਸੇ ਦੇ ਲਾਲਚ ਵਿੱਚ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਏ ਸਨ। ਨਾਬਾਲਗ ਨੂੰ ਵੀ ਲਾਲਚ ਦੇ ਕੇ ਇਸ ਗਿਰੋਹ ਵਿੱਚ ਸ਼ਾਮਲ ਕੀਤਾ ਗਿਆ ਸੀ।
ਚਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਲੱਗਦਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਭੇਜੇ ਗਏ ਸਨ ਅਤੇ ਇਨ੍ਹਾਂ ਦੀ ਵਰਤੋਂ ਆਉਣ ਵਾਲੇ ਤਿਉਹਾਰੀ ਸੀਜ਼ਨ, ਆਜ਼ਾਦੀ ਦਿਵਸ ਜਾਂ ਹੋਰ ਕਿਸੇ ਵੱਡੀ ਅਪਰਾਧਿਕ ਜਾਂ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਪੁਲਿਸ ਹੁਣ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾ ਰਹੀ ਹੈ ਕਿ ਇਹ ਹਥਿਆਰ ਕਿਸ ਨੂੰ ਸੌਂਪੇ ਜਾਣੇ ਸਨ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।
ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਸਰਹੱਦ ਪਾਰ ਤੋਂ ਹੋਣ ਵਾਲੀ ਹਰ ਗੈਰਕਾਨੂੰਨੀ ਗਤੀਵਿਧੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਵੱਡੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।