ਅੰਮ੍ਰਿਤਸਰ, 6 ਅਕਤੂਬਰ(ਜਸ਼ਨ )
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ ਸੇਵਾ ਅਤੇ ਪੰਥਕ ਕਾਰਜਾਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਦਾ ਸਹਿਜ, ਨਿਮਰ ਅਤੇ ਸੇਵਾ ਭਾਵਨਾ ਵਾਲਾ ਜੀਵਨ ਹਮੇਸ਼ਾ ਯਾਦ ਰਹੇਗਾ।
ਐਡਵੋਕੇਟ ਧਾਮੀ ਨੇ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਖ਼ਬਰਾਂ
ਸ਼੍ਰੋਮਣੀ ਕਮੇਟੀ ਮੈਂਬਰ ਦੀ ਮੌਤ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
6 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



