
ਧਰਮਕੋਟ ,6 ਜੂਨ (ਜਸ਼ਨ )ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂਆਂ ਦਾ ਵਫ਼ਦ 11 ਜੂਨ ਤੋਂ ਕੈਨੇਡਾ ਦੇ ਦੌਰੇ 'ਤੇ ਜਾ ਰਿਹਾ ਹੈ। ਇਹ ਵਫ਼ਦ ਐਨ. ਆਰ. ਆਈ. ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਗਤਿਵਿਧੀਆਂ ਤੋਂ ਜਾਣੂ ਕਰਵਾਏਗਾ ਅਤੇ ਨਾਲ ਹੀ ਉਨ੍ਹਾਂ ਨੁੰ ਪੰਜਾਬ ਵਿੱਚ ਲੋੜੀਂਦੀਆਂ ਸਹੂਲਤਾਂ ਬਾਰੇ ਉਨ੍ਹਾਂ ਦੇ ਵਿਚਾਰ ਵੀ ਇੱਕਤਰ ਕਰੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਗੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕੀਤਾ।ਉਹਨਾਂ ਕਿਹਾ ਕਿ ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਨੇ ਆਪਣੀ ਮਿਹਨਤ ਸਦਕਾ ਸੰਸਾਰ ਭਰ ਵਿੱਚ ਪੰਜਾਬ ਅਤੇ ਕੌਮ ਦਾ ਨਾਮ ਚਮਕਾਇਆ ਹੈ ਜਿਸ ਲਈ ਪੰਜਾਬੀਆਂ ਨੂੰ ਉਨ੍ਹਾਂ ‘ਤੇ ਮਾਣ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐਨ. ਆਰ. ਆਈ. ਭਾਈਚਾਰੇ ਦਾ ਸਤਿਕਾਰ ਕੀਤਾ ਹੈ ਅਤੇ ਸਰਕਾਰਾਂ ਸਮੇਂ ਯੋਗ ਪ੍ਰਬੰਧ ਕਰਕੇ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਯਤਨ ਵੀ ਕੀਤਾ ਹੈ।
ਹੁਣ ਅਗਾਂਹ ਲਈ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਇਹ ਵਫ਼ਦ ਉੱਥੋਂ ਜੋ ਸਲਾਹਾਂ ਲੈਕੇ ਆਵੇਗਾ ਉਨ੍ਹਾਂ ਨੂੰ ਵਿਚਾਰ ਕੇ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ 2027 ਵਿੱਚ ਆਪਣੀ ਸਰਕਾਰ ਬਣਨ ਉਪਰੰਤ ਪਹਿਲ ਦੇ ਅਧਾਰ ‘ਤੇ ਲਾਗੂ ਕੀਤਾ ਜਾਵੇਗਾ।
ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਉਹ ਕੈਨੇਡਾ ਵਸਦੇ ਪੰਜਾਬੀ ਭਾਈਚਾਰੇ ਤੋਂ ਆਸ ਕਰਦੇ ਨੇ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਸ ਵਫ਼ਦ ਨੂੰ ਪੂਰਨ ਸਹਿਯੋਗ ਅਤੇ ਸਮਰਥਨ ਦੇਣਗੇ।
ਪੰਜਾਬ ਆਪਣਾ ਜੱਦੀ ਘਰ ਹੈ, ਅਤੇ ਇਸਦੀ ਤਰੱਕੀ, ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਆਓ ਮਿਲਕੇ ਪੰਜਾਬੀਆਂ ਦੀ ਇਕਲੌਤੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰੀਏ।
ਜ਼ਿਕਰਯੋਗ ਹੈ ਕਿ ਇਸ ਵਫਦ 'ਚ ਸ. ਪਰਮਬੰਸ ਸਿੰਘ ਰੋਮਾਣਾ, ਸ. ਕੰਵਰਜੀਤ ਸਿੰਘ ਬਰਕੰਦੀ,ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਬਰਜਿੰਦਰ ਸਿੰਘ ਮੱਖਣ ਬਰਾੜ ,ਸ. ਪਰਮਜੀਤ ਸਿੰਘ ਢਿੱਲੋਂ ,ਸ. ਗੁਰਪ੍ਰੀਤ ਸਿੰਘ ਝੱਬਰ,ਸ.ਸਤਵਿੰਦਰਪਾਲ ਸਿੰਘ ਢੱਟ, ਸ. ਹਰਜਾਪ ਸਿੰਘ ਸੰਘਾ ,ਸ. ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕਮਲ ਰਵਿੰਦਰ ਪਾਲ ਸਿੰਘ ਆਦਿ ਸ਼ਾਮਿਲ ਅਕਾਲੀ ਆਗੂ ਸ਼ਾਮਿਲ ਨੇ।



