ਧਰਮਕੋਟ ,12 ਸਤੰਬਰ (ਜਸ਼ਨ )ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਅੰਦਰ ਜਿੱਤ ਹਾਸਲ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਮਕੋਟ ਦੀ ਦਾਣਾ ਮੰਡੀ ਵਿੱਚ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹੋਈ ਵਿਸ਼ਾਲ ਰੈਲੀ ਨੇ ਅਕਾਲੀ ਦਲ ਦੀ ਮਜ਼ਬੂਤ ਸਿਆਸੀ ਸਥਿਤੀ ਦਾ ਪ੍ਰਗਟਾਵਾ ਕਰ ਦਿੱਤਾ ਹੈ।
ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਪਾਰਟੀ ਵਰਕਰਾਂ ਦੀ ਸ਼ਮੂਲੀਅਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਅਨੁਸਾਰ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਵੱਡੀ ਭੂਮਿਕਾ ਨਿਭਾ ਰਿਹਾ ਹੈ। ਯੂਥ ਅਕਾਲੀ ਦਲ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਧਰਮਕੋਟ ਵਿੱਚ ਹੋਈ ਰੈਲੀ ਨੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਕੀਤਾ ਹੈ। ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟ ਜਾਣ ਦੀ ਅਪੀਲ ਕੀਤੀ।
ਹੈਪੀ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਗੇ।
ਇਸ ਮੌਕੇ ਕਾਰਜ ਸਿੰਘ ਨੰਬਰਦਾਰ, ਹਰਦਿਆਲ ਸਿੰਘ ਸ਼ਾਹ ਵਾਲਾ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ, ਸਹਿਜ ਮੀਤ ਸਿੰਘ, ਗੁਰਸਿਮਰਨ ਸਿੰਘ, ਚੈਣਾ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ ਅਤੇ ਗੁਰਮੀਤ ਸਿੰਘ ਬਿੱਟਾ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
ਖ਼ਬਰਾਂ
ਧਰਮਕੋਟ ਦੀ ਰੈਲੀ ਨੇ ਅਕਾਲੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ :ਦਿਲਬਾਗ ਸਿੰਘ ਹੈਪੀ ਭੁੱਲਰ
12 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



