ਧਰਮਕੋਟ , 4 ਸਤੰਬਰ (ਜਸ਼ਨ ) "ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ 9 ਸਤੰਬਰ ਦੀ ਧਰਮਕੋਟ ਰੈਲੀ ਰੋਡ ਮੈਪ ਸਿੱਧ ਹੋਵੇਗੀ ।" ਇਹਨਾਂ ਵਿਚਾਰਾਂ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ।ਹੈਪੀ ਭੁੱਲਰ ਨੇ ਕਿਹਾ ਕਿ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਸੁਖਬੀਰ ਸਿੰਘ ਬਾਦਲ ਦੀ ਰੈਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ । ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਮੋਹਤਬਾਰ ਬੰਦਿਆਂ ਅਤੇ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਸਪਸ਼ਟ ਨਜ਼ਰ ਆ ਰਿਹਾ ਕਿ ਰੈਲੀ ਵਿਚ ਪਹੁੰਚਣ ਦੀ ਅਪੀਲ ਤੋਂ ਪਹਿਲਾਂ ਹੀ ਹਰ ਦਿਲ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪ੍ਰਤੀ ਭਾਰੀ ਉਤਸਾਹ ਹੈ। ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਰਕਲ ਫਤਹਿਗੜ ਪੰਜਤੂਰ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਧਰਮਕੋਟ ਵਿਚ ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਕਲ ਫਤਹਿਗੜ ਪੰਜਤੂਰ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ 9 ਸਤੰਬਰ ਦੀ ਧਰਮਕੋਟ ਰੈਲੀ ਲਈ ਲੋਕ ਆਪ ਮੁਹਾਰੇ ਹਾਜ਼ਰ ਹੋਣ ਲਈ ਮਨ ਬਣਾਈ ਬੈਠੇ ਨੇ।