ਮੋਗਾ, 22 ਨਵੰਬਰ ( ਜਸ਼ਨ ):ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਦਿਲਪ੍ਰੀਤ ਸਿੰਘ ਨੇ ਆਪਣੀ
ਸ਼ਾਨਦਾਰ ਚਿੱਤਰਕਾਰੀ ਸਦਕਾ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਆਪਣੀ ਥਾਂ ਬਣਾ ਕੇ ਆਪਣੇ ਸਕੂਲ,
ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਊਰਜਾ ਮੰਤਰਾਲੇ ਵੱਲੋਂ ਕਰਵਾਏ ਗਏ
ਊਰਜਾ ਬਚਾਓ (Save Power, Secure the Future) ਵਿਸ਼ੇ 'ਤੇ ਆਧਾਰਿਤ ਮੁਕਾਬਲਿਆਂ ਤਹਿਤ
ਪਹਿਲਾਂ ਸਕੂਲ ਪੱਧਰ 'ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਸੀ। ਇਸ ਮੁਕਾਬਲੇ ਵਿੱਚ ਦਿਲਪ੍ਰੀਤ ਸਿੰਘ
ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਉਪਰੰਤ ਉਸਦੀ ਬਣਾਈ ਹੋਈ
ਪੇਂਟਿੰਗ ਅਗਲੇ ਪੜਾਅ ਲਈ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਭੇਜੀ ਗਈ ਸੀ।
ਚੰਡੀਗੜ੍ਹ ਦਫ਼ਤਰ ਵਿਖੇ ਪੂਰੇ ਸੂਬੇ ਵਿੱਚੋਂ ਆਈਆਂ ਸੈਂਕੜੇ ਪੇਂਟਿੰਗਾਂ ਦੀ ਸਖ਼ਤ ਜਾਂਚ-ਪੜਤਾਲ ਤੋਂ ਬਾਅਦ
ਮਾਹਿਰਾਂ ਦੀ ਕਮੇਟੀ ਵੱਲੋਂ ਸਿਰਫ਼ 50 ਬਿਹਤਰੀਨ ਪੇਂਟਿੰਗਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਦਿਲਪ੍ਰੀਤ
ਸਿੰਘ ਦੀ ਪੇਂਟਿੰਗ ਵੀ ਸ਼ਾਮਲ ਹੈ।
ਇਸ ਸ਼ਾਨਦਾਰ ਪ੍ਰਾਪਤੀ ਸਦਕਾ ਦਿਲਪ੍ਰੀਤ ਸਿੰਘ ਅੱਜ 19 ਨਵੰਬਰ 2026 ਨੂੰ ਇੰਦਰਧਨੁਸ਼ ਆਡੀਟੋਰੀਅਮ,
ਸੈਕਟਰ-5, ਪੰਚਕੂਲਾ (ਹਰਿਆਣਾ) ਵਿਖੇ ਕਰਵਾਏ ਜਾ ਰਹੇ 'ਆਨ ਦ ਸਪੌਟ' ਰਾਜ ਪੱਧਰੀ ਪੇਂਟਿੰਗ ਮੁਕਾਬਲੇ
ਵਿੱਚ ਹਿੱਸਾ ਲੈ ਰਿਹਾ ਹੈ। ਦਿਲਪ੍ਰੀਤ ਦੀ ਇਸ ਕਾਮਯਾਬੀ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ:
ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਮੈਡਮ ਰਮਨਜੀਤ ਕੌਰ,
ਸਮੂਹ ਸਟਾਫ਼ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਸਨੂੰ ਅਤੇ ਉਸਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ
ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਜਿੱਤ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।
ਖ਼ਬਰਾਂ
ਦਿਲਪ੍ਰੀਤ ਸਿੰਘ ਦੀ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਲਈ ਹੋਈ ਚੋਣ, ਪੰਚਕੂਲਾ ਵਿਖੇ ਦਿਖਾਏਗਾ ਆਪਣੀ ਕਲਾ
* ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦਾ ਹੋਣਹਾਰ ਵਿਦਿਆਰਥੀ ਹੈ ਦਿਲਪ੍ਰੀਤ ਸਿੰਘ
23 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



