ਮੋਗਾ,2ਮਈ(ਜਸ਼ਨ) ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਭਾਵਭੀਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮਈ ਦਿਵਸ ਸਿਰਫ ਇੱਕ ਦਿਨ ਨਹੀਂ, ਬਲਕਿ ਇਹ ਮਜ਼ਦੂਰਾਂ ਦੇ ਅਧਿਕਾਰਾਂ, ਉਨ੍ਹਾਂ ਦੇ ਸੰਘਰਸ਼ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰਮਾਣ ਵਿੱਚ ਮਜ਼ਦੂਰ ਵਰਗ ਦਾ ਯੋਗਦਾਨ ਅਤੁੱਲਨੀਯ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸਾਡੇ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਮਜ਼ਦੂਰ-ਹਿਤੈਸ਼ੀ ਨੀਤੀਆਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਸਰਕਾਰ ਨੇ ਮਜ਼ਦੂਰਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਵਿੱਚ ਲਾਭਾਪਾਤਰੀ ਸਕੀਮ, ਈ-ਸ਼ਰਮ ਪੋਰਟਲ, ਸਮਾਜਿਕ ਸੁਰੱਖਿਆ ਯੋਜਨਾਵਾਂ, ਵਿਸ਼ਵਕਰਮਾ ਯੋਜਨਾ, ਮਜ਼ਦੂਰਾਂ ਲਈ ਬੀਮਾ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ, ਕੰਮ ਦੌਰਾਨ ਹਾਦਸਾ ਹੋਣ ਤੇ ਇਲਾਜ਼ ਦੀ ਸਹੂਲਤ ਆਦਿ ਅੱਜ ਉਨ੍ਹਾਂ ਨੂੰ ਇੱਕ ਸੁਰੱਖਿਅਤ ਭਵਿੱਖ ਦੇਣ ਵੱਲ ਕਾਰਗਰ ਸਾਬਤ ਹੋ ਰਹੀਆਂ ਹਨ। ਡਾ. ਕਮਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਨਿਰੰਤਰ ਪ੍ਰਯਾਸ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਮਜ਼ਦੂਰ ਨੂੰ ਸਨਮਾਨ, ਸੁਰੱਖਿਆ ਅਤੇ ਵਿਕਾਸ ਦੇ ਇਕ ਸਮਾਨ ਮੌਕੇ ਮਿਲਣ।