ਮੋਗਾ,27 ਅਗਸਤ (ਜਸ਼ਨ ) ਭਾਰਤ ਸਰਕਾਰ ਦੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਦੇ ਮੋਗਾ ਪਹੁੰਚਣ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਜਿਲ੍ਹਾ ਜਰਨਲ ਸਕੱਤਰ ਮੁਖਤਿਆਰ ਸਿੰਘ ਰਿਟਾ. ਐਸ.ਪੀ., ਸਰਕਲ ਪ੍ਰਧਾਨ ਹੈਪੀ ਢੇਸੀ, ਸਰਕਲ ਪ੍ਰਧਾਨ ਤਰੁਨਜੀਤ ਸਿੰਘ, ਸਰਕਲ ਪ੍ਰਧਾਨ ਵਿਨੋਦ ਸ਼ਰਮਾ, ਯੁਵਾ ਮੋਰਚਾ ਕਾਲਜ਼ ਆਉਟਰੀਚ ਦੇ ਪ੍ਰਧਾਨ ਹਰਮਨਦੀਪ ਮੀਤਾ, ਲਾਲਾ ਤਾਇਲ, ਪਰਦੀਪ ਸਿੰਘ, ਧੀਰਜ ਕੁਮਾਰ ਆਦਿ ਹਾਜ਼ਰ ਸਨ।

ਡਾ. ਪਾਰਥ ਬਿਸਵਾਸ 27 ਅਤੇ 28 ਅਗਸਤ 2026 ਨੂੰ ਪੰਜਾਬ ਦੇ ਅਧਿਕਾਰਤ ਦੌਰੇ ’ਤੇ ਹਨ। ਕੇਂਦਰ ਸਰਕਾਰ ਵੱਲੋਂ ਗਠਿਤ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਸੰਵਿਧਾਨ ਦੇ ਅਨੁਛੇਦ 338 ਦੇ ਤਹਿਤ ਅਨੁਸੂਚਿਤ ਜਾਤੀਆਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਲਈ ਕੰਮ ਕਰਦਾ ਹੈ।

ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਡਾ. ਪਾਰਥ ਬਿਸਵਾਸ ਨਾਲ ਪੰਜਾਬ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ ਸਮਾਜ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨਾਲ ਸਬੰਧਤ ਵਿਸ਼ੇ ਕਮਿਸ਼ਨ ਦੇ ਮੈਂਬਰ ਦੇ ਸਾਹਮਣੇ ਰੱਖੇ।

ਡਾ. ਹਰਜੋਤ ਕਮਲ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਕਮਿਸ਼ਨ ਪੰਜਾਬ ਵਿੱਚ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇਗਾ।

ਇਸ ਦੇ ਨਾਲ ਹੀ, ਡਾ. ਪਾਰਥ ਬਿਸਵਾਸ ਦੇ ਪੰਜਾਬ ਦੌਰੇ ਨੂੰ ਅਨੁਸੂਚਿਤ ਜਾਤੀ ਵਰਗ ਨਾਲ ਜੁੜੇ ਮੁੱਦਿਆਂ ਦੀ ਜ਼ਮੀਨੀ ਸਥਿਤੀ ਨੂੰ ਸਮਝਣ ਅਤੇ ਸਬੰਧਤ ਧਿਰਾਂ ਨਾਲ ਸੰਵਾਦ ਦੀ ਦਿਸ਼ਾ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।