ਮੋਗਾ, 13 ਅਕਤੂਬਰ (ਜਸ਼ਨ ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮ, ਮਿਹਨਤੀ ਅਤੇ ਸਮਰਪਿਤ ਅਹੁਦੇਦਾਰਾਂ ਤੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਮੋਗਾ ਦੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਭਾਜਪਾ ਪੰਜਾਬ ਦੇ ਮੈਡੀਕਲ ਸੈੱਲ ਦਾ ਪ੍ਰਧਾਨ (ਕਨਵੀਨਰ) ਨਿਯੁਕਤ ਕੀਤਾ ਗਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸਲੂ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਨਿਯੁਕਤੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਕੱਢੀਆਂ ਗਈਆਂ ਰੈਲੀਆਂ ਦੌਰਾਨ ਡਾ. ਸੀਮਾਂਤ ਗਰਗ ਨੂੰ ਮੈਡੀਕਲ ਸੈੱਲ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜਲੰਧਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਸਫਲ ਬਣਾਉਣ ਲਈ ਵੀ ਉਨ੍ਹਾਂ ਨੇ ਸੌਂਪੀ ਗਈ ਜ਼ਿੰਮੇਵਾਰੀ ਸਰਗਰਮੀ ਨਾਲ ਨਿਭਾਈ ਸੀ। ਡਾ. ਸੀਮਾਂਤ ਗਰਗ ਦੀ ਇਸ ਨਿਯੁਕਤੀ ਨਾਲ ਮੋਗਾ ਜ਼ਿਲ੍ਹੇ ਦੇ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਾਰਟੀ ਵੱਲੋਂ ਆਪਣੇ ਸਰਗਰਮ ਅਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਨੂੰ ਸੰਗਠਨ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਨਿਯੁਕਤੀ ’ਤੇ ਡਾ. ਸੀਮਾਂਤ ਗਰਗ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸਲੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਡਾ. ਸੀਮਾਂਤ ਗਰਗ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਦੇਖ ਚੁੱਕੇ ਹਨ ਅਤੇ ਹੁਣ ਭਾਜਪਾ ਨੂੰ ਮੌਕਾ ਦੇ ਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਦਿਨ-ਦਿਹਾੜੇ ਵਾਪਰ ਰਹੀਆਂ ਹਿੰਸਕ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਉਮੀਦਾਂ ਅਨੁਸਾਰ ਸਫਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੇ ਬੋਝ ਹੇਠ ਦਬਿਆ ਹੋਇਆ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਲੋੜੀਂਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਦੇ ਭਵਿੱਖ ’ਤੇ ਮਾੜਾ ਅਸਰ ਪੈ ਰਿਹਾ ਹੈ। ਡਾ. ਗਰਗ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ, ਗੁੰਡਾਗਰਦੀ ਅਤੇ ਅਪਰਾਧਾਂ ਨੂੰ ਰੋਕਣ ਦੇ ਨਾਲ-ਨਾਲ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਕੰਮ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਨੇ ਮੁੜ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੂਬਾ ਸੰਗਠਨ ਮੰਤਰੀ ਸ੍ਰੀਨਿਵਾਸਲੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਮੋਗਾ ਜ਼ਿਲ੍ਹੇ ਦੇ ਸਮੂਹ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਲਈ ਵੀ ਮਾਣ ਵਾਲੀ ਗੱਲ ਹੈ।
ਖ਼ਬਰਾਂ
ਡਾ. ਸੀਮਾਂਤ ਗਰਗ ਬਣੇ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਪ੍ਰਧਾਨ
* *2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ: ਡਾ. ਸੀਮਾਂਤ ਗਰਗ
14 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



