ਮੋਗਾ, 9 ਨਵੰਬਰ ( ਜਸ਼ਨ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਝ ਦਿਨ ਪਹਿਲਾਂ ਦੇਸ਼ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਸਵਦੇਸ਼ੀ ਵਸਤਾਂ ਖਰੀਦਣ ਅਤੇ ਖ਼ਾਸ ਕਰਕੇ ਘੁਮਿਆਰ ਭਾਈਚਾਰੇ ਵੱਲੋਂ ਤਿਆਰ ਕੀਤੀਆਂ ਵਸਤਾਂ ਦੀ ਵਰਤੋਂ ਕਰਨ ਦਾ ਦਿੱਤਾ ਸੰਦੇਸ਼ ਨੂੰ ਅੱਗੇ ਵਧਾਉਂਦਿਆਂ ਭਾਜਪਾ ਪੰਜਾਬ ਮੈਡੀਕਲ ਸੈੱਲ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੇ ਮੋਗਾ ਸ਼ਹਿਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਮਿੱਟੀ ਦੇ ਦੀਵਿਆਂ ਦੇ ਡੱਬੇ ਵੰਡ ਕੇ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਭਾਜਪਾ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਲੀਨਾ ਗੋਇਲ, ਸ਼ਿਲਪਾ ਬਾਂਸਲ, ਸੀਨੀਅਰ ਭਾਜਪਾ ਆਗੂ ਪ੍ਰੋਮਿਲਾ ਮੈਨਰਾਏ, ਗੀਤਾ ਆਰੀਆ, ਪ੍ਰਵਾਸੀ ਮੋਰਚਾ ਸੈੱਲ ਦੇ ਪ੍ਰਧਾਨ ਵਿਜੇ ਮਿਸ਼ਰਾ, ਮੰਡਲ ਪ੍ਰਧਾਨ ਉਮਾਕਾਂਤ, ਸਾਬਕਾ ਆਈ.ਟੀ. ਸੈੱਲ ਇੰਚਾਰਜ ਮੁਕੇਸ਼ ਸ਼ਰਮਾ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਰਾਜਿੰਦਰ ਗਾਬਾ, ਸੁਕੇਸ਼ ਸੂਦ, ਕਮਲ ਘਾਰੂ, ਸਚਿਨ ਗਰਗ, ਧਰਮਵੀਰ ਭਾਰਤੀ, ਮਨੀਸ਼ ਮੈਨਰਾਏ, ਪਵਨ ਗਰਗ, ਲਲਿਤ ਸਿੰਗਲਾ, ਪ੍ਰਣਬ ਬਾਂਸਲ, ਸੁਧੀਰ ਮਿੱਤਲ, ਮਿੰਟੂ ਸੇਠੀ ਅਤੇ ਸੁਖਵਿੰਦਰ ਵਾਂਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਦੇ ਦੀ ਪਾਲਣਾ ਕਰਦਿਆਂ ਸਾਨੂੰ ਸਾਰਿਆਂ ਨੂੰ ਸਵਦੇਸ਼ੀ ਵਸਤਾਂ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘੁਮਿਆਰ ਭਾਈਚਾਰੇ ਵੱਲੋਂ ਮਿੱਟੀ ਨਾਲ ਤਿਆਰ ਕੀਤੇ ਦੀਵੇ ਖਰੀਦਣ, ਤਾਂ ਜੋ ਇਸ ਭਾਈਚਾਰੇ ਦੇ ਲੋਕ ਆਪਣਾ ਸਾਮਾਨ ਵੇਚ ਕੇ ਆਰਥਿਕ ਤੌਰ ’ਤੇ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਰਸਾਇਣਕ ਪਟਾਕਿਆਂ ਦੀ ਵਰਤੋਂ ਤੋਂ ਗੁਰੇਜ਼ ਕਰਦਿਆਂ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਪਟਾਕਿਆਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਬੱਚਿਆਂ ਤੇ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਵੱਧ ਤੋਂ ਵੱਧ ਪੌਦੇ ਵੰਡ ਕੇ ਅਤੇ ਮਠਿਆਈਆਂ ਦੀ ਥਾਂ ਫਲ ਵੰਡ ਕੇ ਮਨਾਉਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਅਹੁਦੇਦਾਰਾਂ ਅਤੇ ਮਹਿਲਾ ਆਗੂਆਂ ਨੇ ਵੀ ਡਾ. ਸੀਮਾਂਤ ਗਰਗ ਦੀ ਇਸ ਮੁਹਿੰਮ ਵਿੱਚ ਸਹਿਯੋਗ ਦਿੱਤਾ ਅਤੇ ਲੋਕਾਂ ਨੂੰ ਮਿੱਟੀ ਦੇ ਦੀਵੇ ਵੰਡ ਕੇ ਸਵਦੇਸ਼ੀ ਵਸਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸ਼ਹਿਰ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।