ਮੋਗਾ, 31 ਅਕਤੂਬਰ (ਜਸ਼ਨ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਅਤੇ ਉਨ੍ਹਾਂ ਦਾ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਮਿਲ ਰਹੇ ਲਾਭ ਤੋਂ ਪ੍ਰਭਾਵਿਤ ਹੋ ਕੇ ਦੇਸ਼ ਭਰ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਇਸੇ ਕੜੀ ਤਹਿਤ ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਮੈਡੀਕਲ ਸੈੱਲ ਪੰਜਾਬ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਕੌਂਸਲਰ ਅਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਸਿਤਾਰਾ, ਦਫ਼ਤਰ ਇੰਚਾਰਜ ਜਤਿੰਦਰ ਚੱਢਾ, ਭਾਜਪਾ ਮੈਡੀਕਲ ਸੈੱਲ ਦੇ ਮੀਡੀਆ ਇੰਚਾਰਜ ਮੁਕੇਸ਼ ਸ਼ਰਮਾ, ਪ੍ਰਵਾਸੀ ਸੈੱਲ ਦੇ ਇੰਚਾਰਜ ਵਿਜੇ ਮਿਸ਼ਰਾ, ਰਾਜਿੰਦਰ ਗਾਬਾ, ਕਮਲ ਘਾਰੂ, ਤਰਸੇਮ ਜੰਡ, ਹਰਮਨਜੀਤ ਸਿੰਘ ਮੀਤਾ, ਸੁਕੇਸ਼ ਸੂਦ, ਸ਼ਸ਼ੀਕਾਂਤ ਪਾਂਡੇ, ਉਮਾਕਾਂਤ ਸਿੰਘ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਅਮਿਤ ਗੁਪਤਾ ਆਦਿ ਹਾਜ਼ਰ ਸਨ। ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇਸ਼ ਦੇ 70 ਫ਼ੀਸਦੀ ਤੋਂ ਵੱਧ ਰਾਜਾਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ ਅਤੇ 2027 ਵਿੱਚ ਕਈ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਬਹੁਮਤ ਨਾਲ ਸਰਕਾਰਾਂ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ ਅਤੇ ਦੂਜੀਆਂ ਪਾਰਟੀਆਂ ਦੇ ਵੱਡੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸੰਕੇਤ ਦਿੰਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਦਿਨ-ਦਿਹਾੜੇ ਲੁੱਟ-ਖੋਹ, ਝਪਟਮਾਰੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੇਕਸੂਰ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਸੂਬੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਸਹਿਮੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਹੀ ਸੂਬੇ ਦੀ ਆਰਥਿਕਤਾ ਅਤੇ ਕਾਨੂੰਨ ਵਿਵਸਥਾ ਨੂੰ ਸੁਧਾਰਿਆ ਜਾ ਸਕਦਾ ਹੈ।ਡਾ. ਗਰਗ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਪੰਜਾਬ ਦੇ ਹਾਲਾਤ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨੂੰ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਕਰਵਾਉਣ ਲਈ ਪੂਰੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਵੱਲ ਦੇਖ ਰਹੇ ਹਨ, ਕਿਉਂਕਿ ਉਹ ਸੂਬੇ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੂੰ ਦੇਖ ਚੁੱਕੇ ਹਨ। ਉਨ੍ਹਾਂ ਅਨੁਸਾਰ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜਿਸ ਦੀ ਸਰਕਾਰ ਪੰਜਾਬ ਵਿੱਚ ਬਣਾਉਣ ਲਈ ਲੋਕ ਉਤਸੁਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਨਾਲ ਵੱਡੇ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਹੁਲਾਰਾ ਮਿਲੇਗਾ, ਉਦਯੋਗ ਸਥਾਪਤ ਹੋਣਗੇ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਇਸ ਨਾਲ ਬੇਰੁਜ਼ਗਾਰੀ ਦੂਰ ਕਰਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਏ ਐਡਵੋਕੇਟ ਰਮੇਸ਼ ਗਰੋਵਰ ਨੇ ਡਾ. ਸੀਮਾਂਤ ਗਰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਭਾਜਪਾ ਨੂੰ ਜਿੱਤ ਦਿਵਾਉਣ ਲਈ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
ਖ਼ਬਰਾਂ
ਐਡਵੋਕੇਟ ਰਮੇਸ਼ ਗਰੋਵਰ ਦੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਡਾ. ਸੀਮਾਂਤ ਗਰਗ ਨੇ ਕੀਤਾ ਸਵਾਗਤ
* *ਡਾ. ਸੀਮਾਂਤ ਗਰਗ ਵੱਲੋਂ ਕੀਤੇ ਸਨਮਾਨ ਲਈ ਐਡਵੋਕੇਟ ਰਮੇਸ਼ ਗਰੋਵਰ ਨੇ ਕੀਤਾ ਧੰਨਵਾਦ
31 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



