ਮੋਗਾ, 4 ਅਕਤੂਬਰ (ਜਸ਼ਨ ): ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਮੁਕਾਬਲਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋ ਚੁੱਕੀ ਹੈ ਅਤੇ ਇਹ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ ’ਤੇ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਨੂੰ ਪੰਜਾਬ ਅੰਦਰ ਆਪਣੀ ਹਾਰ ਸਾਹਮਣੇ ਦਿਖਾਈ ਦੇ ਰਹੀ ਹੈ ਅਤੇ ਜਿਸ ਕਾਰਨ ਬੁਖਲਾਹਟ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਬਿਨਾਂ ਵਜ੍ਹਾ ਨਾਜਾਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਸਦਕਾ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ ਇਨ੍ਹਾਂ ਚੋਣਾਂ ਦੌਰਾਨ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੀ ਸਤਾ ਤੋਂ ਲਾਂਭੇ ਕਰਨਗੇ। ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਅੰਦਰ ਪੂਰੀ ਤਰ੍ਹ ਇੱਕਮੁੱਠ ਅਤੇ ਮਜਬੂਤ ਹੈ ਅਤੇ ਇਸ ਸਰਕਾਰ ਦੀਆਂ ਆਪ ਹੁਦਰੀਆਂ ਦਾ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਮੁਕਾਬਲਾ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਰਮਿੰਦਰ ਸਿੰਘ ਭੁੱਲਰ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ, ਇਕਬਾਲਦੀਪ ਸਿੰਘ ਹੈਰੀ, ਗੁਰਮੇਲ ਸਿੰਘ ਸਿੱਧੂ ਸੀਨੀਅਰ ਅਕਾਲੀ ਆਗੂ ਹਾਜ਼ਰ ਸਨ।
ਖ਼ਬਰਾਂ
ਪੰਜਾਬ ਦੀ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਸੰਘਰਸ਼ ਦੇ ਰਾਹ ’ਤੇ : ਨਿਹਾਲ ਸਿੰਘ ਭੁੱਲਰ ,ਜ਼ਿਲ੍ਹਾ ਪ੍ਰਧਾਨ ,ਸ਼੍ਰੋਮਣੀ ਅਕਾਲੀ ਦਲ
5 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



