ਮੋਗਾ, 20 ਅਕਤੂਬਰ (ਜਸ਼ਨ ) :ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੇ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਲਈ ਯਤਨਸ਼ੀਲ ਰਹਿੰਦਾ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸਕੂਲ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।ਅਧਿਆਪਕਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਭਗਵਾਨ ਸ੍ਰੀ ਰਾਮ ਜੀ ਵੱਲੋਂ ਰਾਵਣ ਉੱਤੇ ਪ੍ਰਾਪਤ ਕੀਤੀ ਜਿੱਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਸੱਚਾਈ, ਨੇਕੀ, ਹਿੰਮਤ ਅਤੇ ਧਰਮ ਦੇ ਰਸਤੇ ਉੱਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।ਇਸ ਮੌਕੇ ਬੱਚਿਆਂ ਨੂੰ ਸਮਝਾਇਆ ਗਿਆ ਕਿ ਰਾਵਣ ਦੇ ਦਸ ਸਿਰ ਮਨੁੱਖ ਦੀਆਂ ਵੱਖ-ਵੱਖ ਬੁਰਾਈਆਂ ਅਤੇ ਔਗੁਣਾਂ ਦਾ ਪ੍ਰਤੀਕ ਮੰਨੇ ਜਾਂਦੇ ਹਨ। ਸਾਨੂੰ ਆਪਣੇ ਅੰਦਰੋਂ ਹੰਕਾਰ, ਝੂਠ, ਗੁੱਸੇ, ਈਰਖਾ ਅਤੇ ਹੋਰ ਬੁਰੀਆਂ ਆਦਤਾਂ ਨੂੰ ਦੂਰ ਕਰਨਾ ਚਾਹੀਦਾ ਹੈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਚੰਗੇ ਵਿਚਾਰ ਅਪਣਾਉਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਦੂਜਿਆਂ ਨਾਲ ਪਿਆਰ ਅਤੇ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਕੁਲਵੰਤ ਸਿੰਘ ਸੰਧੂ, ਐੱਮ.ਡੀ. ਮੈਡਮ ਸ੍ਰੀਮਤੀ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਹਮੇਸ਼ਾ ਸੱਚਾਈ ਅਤੇ ਨੇਕੀ ਦੇ ਰਸਤੇ ਉੱਤੇ ਚੱਲਣ ਅਤੇ ਸਮਾਜ ਵਿੱਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਇਸ ਤਰ੍ਹਾਂ ਸਕੂਲ ਵਿੱਚ ਦੁਸਹਿਰੇ ਦਾ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਚੰਗਿਆਈ ਦੀ ਜਿੱਤ ਦਾ ਮਹੱਤਵਪੂਰਨ ਸੰਦੇਸ਼ ਦਿੱਤਾ ਗਿਆ।
ਖ਼ਬਰਾਂ
ਸ੍ਰੀ ਹੇਮਕੁੰਟ ਸਕੂਲ ਵਿੱਚ ਮਨਾਇਆ ਦੁਸਹਿਰੇ ਦਾ ਤਿਉਹਾਰ
21 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



