ਅਗਵਾਈ ਕਰਤਾ ਤਰਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਕਤ ਪੰਜਾਬ ਵਿੱਚ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸਿਖਰ ਤੇ ਪਹੁੰਚ ਚੁੱਕੀ ਹੈ,ਪਰ ਪੰਜਾਬ ਸਰਕਾਰ ਨਸ਼ਿਆਂ ਤੋਂ ਹੋਣ ਵਾਲੀਆਂ ਮੌਤਾਂ ਨੂੰ ਕੁਦਰਤੀ ਦੱਸ ਕੇ ਪਰਦਾ ਪਾ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਸਿਆਸੀ ਲੋਕਾਂ ਦੀ ਸ਼ਹਿ ਤੋਂ ਬਗੈਰ ਨਸ਼ੇ ਦਾ ਕਾਰੋਬਾਰ ਨਹੀਂ ਚੱਲ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦਾ ਹੱਲ ਇੱਕੋ ਹੀ ਹੈ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣਨੀ। ਜਦੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਸਰਕਾਰ ਬਣੀ ਤਾਂ ਨਸ਼ਿਆਂ ਨੂੰ ਜੜ੍ਹ ਤੋਂ ਖਾਤਮਾ ਕਰਨਾ ਸਾਡਾ ਪਹਿਲਾ ਕੰਮ ਹੋਵੇਗਾ ।
ਭਰਾ ਜਗਜਿੰਦਰ ਸਿੰਘ ਨੇ ਕਿਹਾ ਕਿ 2027 ਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਮੋਗਾ ਹਲਕੇ ਦੇ ਪਿੰਡ-ਪਿੰਡ ਜਾ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਕਰ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਬਣਨ ਤੋਂ ਪਹਿਲਾਂ ਜਦੋਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਨੇ ਖਾਲਸਾ ਵਹੀਰ ਸ਼ੁਰੂ ਕਰ ਕੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਤਾਂ ਹਜ਼ਾਰਾਂ ਹੀ ਨੌਜਵਾਨ ਨਸ਼ਾ ਛੱਡ ਕੇ ਗੁਰੂ ਵਾਲੇ ਬਣੇ ਤੇ ਅਮ੍ਰਿਤ ਪਾਨ ਕਰਕੇ ਖਾਲਸੇ ਸਜੇ। ਇਕੱਠ ਨੂੰ ਸੰਬੋਧਨ ਕਰਦਿਆਂ ਦਵਿੰਦਰ ਰਣੀਆ ਨੇ ਕਿਹਾ ਕਿ ਇਨਕਲਾਬ ਦਾ ਨਾਅਰਾ ਲੈ ਕੇ ਸੱਤਾ ਵਿੱਚ ਆਈ ਆਪ ਸਰਕਾਰ ਨੇ ਲੋਕਾ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ ਲਾਅ ਐਂਡ ਆਰਡਰ ਬੁਰੀ ਤਰ੍ਹਾਂ ਫੇਲ੍ਹ ਹੈ। ਇਸ ਮੌਕੇ ਬਲਜੀਤ ਸਿੰਘ ਜੱਸ ਮੰਗੇਵਾਲਾ, ਜਗਰਾਜ ਸਿੰਘ ਸਰਪੰਚ, ਸੁਖਦੀਪ ਸਿੰਘ,ਜਸਕਰਨ ਸਿੰਘ,ਲਾਲ ਸਿੰਘ ਮੈਂਬਰ, ਡਾਕਟਰ ਸਾਹਿਬ ਸਿੰਘ, ਕੇਵਲ ਸਿੰਘ,ਗੁਰਵਿੰਦਰ ਸਿੰਘ,ਹਰਪ੍ਰੀਤ ਸਿੰਘ,ਬੂਟਾ ਸਿੰਘ,ਹੀਰਾ ਬਾਬਾ,ਜਸਵੰਤ ਸਿੰਘ, ਬਲਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਸਨ।
ਖ਼ਬਰਾਂ
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪਿੰਡ ਝੰਡੇਆਣਾ ਗਰਬੀ ਵਿਖੇ ਕੀਤੀ ਪ੍ਰਭਾਵਸ਼ਾਲੀ ਮੀਟਿੰਗ
* ਲਾਅ ਐਂਡ ਆਰਡਰ ਬੁਰੀ ਤਰ੍ਹਾਂ ਫੇਲ੍ਹ ਹੈ:ਦਵਿੰਦਰ ਸਿੰਘ ਰਣੀਆ
19 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



