ਜ਼ੀਰਾ 11 ਸਤੰਬਰ (ਤੀਰਥ ਸਨੇਰ): ਜ਼ੀਰਾ ਵਿਖੇ ਜਲ-ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਰਜਿ. ਬ੍ਰਾਂਚ ਜ਼ੀਰਾ ਦੀ ਮੀਟਿੰਗ ਸੂਬਾ ਸਿੰਘ ਮੱਲ੍ਹੇਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਸਰਕਾਰ ਵੱਲੋਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ’ਤੇ ਨਾਰਾਜ਼ਗੀ ਜਤਾਈ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਮਸਲਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂਆਂ ਜਗਤਾਰ ਸਿੰਘ, ਗੁਰਜੰਟ ਸਿੰਘ ਹੋਲਾਂਵਾਲੀ, ਭਜਨ ਸਿੰਘ ਮਰਖਾਈ, ਹਰਵਿੰਦਰ ਸਿੰਘ, ਬਲਵੰਤ ਸਿੰਘ ਅਤੇ ਬਿੱਕਰ ਸਿੰਘ ਸੰਧੂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੱਦੇਨਜ਼ਰ ਡੀ.ਏ. ਵਿੱਚ ਵਾਧਾ ਕਰਨ ਸਮੇਤ ਹੋਰ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਭਾਗਾਂ ਵਿੱਚ ਕੰਮ ਕਰ ਰਹੇ ਮਨਿਸਟਰੀਅਲ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਮੀਟਿੰਗ ਦੌਰਾਨ ਛਿੰਦਰਪਾਲ ਸਿੰਘ, ਜਸਮੇਲ ਸਿੰਘ, ਲੱਖੀ ਰਾਮ, ਮੁਤਾਲ ਚੰਦਰ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਲੋੜ ਅਨੁਸਾਰ ਨਵੀਂ ਭਰਤੀ ਕੀਤੀ ਜਾਵੇ, ਤਾਂ ਜੋ ਸਟਾਫ ਦੀ ਘਾਟ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਣਾ ਚਾਹੀਦਾ ਹੈ। ਆਗੂਆਂ ਨੇ ਵਿਭਾਗਾਂ ਵਿੱਚ ਨਿੱਜੀਕਰਨ, ਪੰਚਾਇਤੀਕਰਨ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਬੰਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਨਾਲ ਮੁਲਾਜ਼ਮਾਂ ਦੇ ਹੱਕ ਪ੍ਰਭਾਵਿਤ ਹੋ ਰਹੇ ਹਨ। ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਖ਼ਬਰਾਂ
ਮੰਗਾਂ ਦੀ ਅਣਦੇਖੀ ’ਤੇ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ’ਚ ਰੋਸ, ਸੰਘਰਸ਼ ਦੀ ਚਿਤਾਵਨੀ
* ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਨਿੱਜੀਕਰਨ ਬੰਦ ਕਰਨ ਦੀ ਉੱਠੀ ਆਵਾਜ਼
11 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



