ਮੋਗਾ,9 ਅਗਸਤ (ਲਛਮਣਜੀਤ ਸਿੰਘ ਪੁਰਬਾ ): ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਕਾਲ ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਮੋਗਾ ਜਿਲੇ ਦੀਆਂ ਜਥੇਬੰਦੀਆਂ ਵੱਲੋਂ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੇ ਦਫਤਰ ਸਾਹਮਣੇ ਧਰਨਾ ਲਾਇਆ ਗਿਆ।ਅੱਜ ਦਾ ਇਹ ਧਰਨਾ ਅੰਗਰੇਜ਼ੋ ਭਾਰਤ ਛੱਡੋ ਦੀ 84ਵੀਂ ਵਰੇਗੰਡ ਨੂੰ ਸਮਰਪਿਤ ਹੈ ਤੇ ਅੱਜ ਦਾ ਇਹ ਨਾਰਾ ਕਾਰਪੋਰੇਟ ਭਜਾਓ ਦੇਸ਼ ਬਚਾਓ ਹੈ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਹਰਮੇਲ ਸਿੰਘ ਘਾਲੀ ਸਮਾਲਸਰ ,ਬੀ ਕੇ ਯੂ ਲੱਖੋਵਾਲ ਦੇ ਆਗੂ ਗੁਰਦੇਵ ਸਿੰਘ ਬਾਘਾ ਪੁਰਾਣਾ,ਬੀ ਕੇ ਯੂ ਕ੍ਰਾਂਤੀਕਾਰੀ ਦੇ ਕਸ਼ਮੀਰ ਸਿੰਘ ਭੇਖਾ, ਬੀ ਕੇ ਯੂ ਡਕੌਂਦਾ ਦੇ ਜਸਵਿੰਦਰ ਸਿੰਘ ਕਾਲੇਕੇ, ਕੁੱਲ ਹਿੰਦ ਕਿਸਾਨ ਸਭਾ ਦੇ ਗੁਰਮੀਤ ਸਿੰਘ ਵਾਂਦਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਕਾਲੇਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਮੇ ਸਮੇਂ ਤੋਂ ਟਰੰਪ ਦੇ ਇਸ਼ਾਰਿਆਂ ਤੇ ਚੱਲ ਰਹੀ ਹੈ ਹੁਣ ਇਹ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਹੀ ਹੈ ਪਹਿਲਾਂ ਵੀ ਇਸ ਸਰਕਾਰ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮੁੱਚੇ ਕੀਤੇ ਹਨ ਜੇਕਰ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਲੈਂਦਾ ਹੈ ਤਾਂ ਕਿਸਾਨਾਂ ਦੀਆਂ ਫਸਲਾਂ ਤੇ ਡਾਇਰੀ ਫਾਰਮੰਗ ਦਾ ਧੰਦਾ ਚੌਪਟ ਹੋ ਜਾਵੇਗਾ ਇਸ ਨਾਲ ਉਦਯੋਗਾਂ ਤੇ ਵੀ ਮਾੜਾ ਅਸਰ ਪਵੇਗਾ ਇਸ ਕਰਕੇ ਕਿਸਾਨਾਂ ਦੀ ਮੰਗ ਹੈ ਕਿ ਮੁਕਤ ਵਪਾਰ ਸਮਝੌਤਾ ਖਤਮ ਕੀਤਾ ਜਾਵੇ ਤੇ ਹੋਰ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤੇ ਵੀ ਰੱਦ ਕੀਤੇ ਜਾਣ ਕਿਸੇ ਵੀ ਖੇਤੀਬਾੜੀ ਉਪਜ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿੱਚ ਆਉਣ ਦੀ ਇਹ ਇਜਾਜਤ ਨਹੀਂ ਦੇਣੀ ਚਾਹੀਦੀ,ਫਸਲਾਂ ਦੇ ਭਾਅ ਸੀ ਟੂ ਪਲਸ 50% ਮੁਨਾਫੇ ਨਾਲ ਤੈਅ ਕੀਤੇ ਜਾਣ ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਸਿਰ ਚੜੇ ਕਰਦਿਆ ਤੇ ਲਕੀਰ ਮਾਰੀ ਜਾਵੇ,ਚਾਰ ਕਿਰਤ ਕੋਡ ਰੱਦ ਕੀਤੇ ਜਾਣ ਅਤੇ ਕਿਰਤੀਆ ਨਾਲ ਸੰਬੰਧਿਤ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ ਸਾਰੇ ਕਾਮਿਆਂ ਨੂੰ 42000 ਦੀ ਘੱਟੋ ਘੱਟ ਉਜਰਤ ਕਾਨੂੰਨੀ ਤੌਰ ਤੇ ਯਕੀਨੀ ਬਣਾਈ ਜਾਵੇ, ਮਨਰੇਗਾ ਦਾ ਕਾਨੂੰਨ ਬਹਾਲ ਕੀਤਾ ਜਾਵੇ ਤੇ 200 ਦਿਨ ਦਾ ਕੰਮ ਦੀ ਦਿਹਾੜੀ ਗਰੰਟੀ ਕੀਤੀ ਜਾਵੇ ਅਤੇ ਮਜ਼ਦੂਰਾਂ ਨੂੰ 700 ਰੁਪੇ ਦਿਹਾੜੀ ਦਿਤੀ ਜਾਵੇ, ਕਾਰਪੋਰੇਟਾਂ ਲਈ ਲੈਂਡ ਪੋਲਿੰਗ ਨੀਤੀ ਰੱਦ ਕੀਤੀ ਜਾਵੇ, ਖੁਦਕਸ਼ੀ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਬਿਜਲੀ ਨਿਜੀਕਰਨ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕੀਤਾ ਜਾਵੇ, 2025 ਵਿੱਚ ਆਏ ਹੜਾਂ ਕਾਰਨ ਹੋਏ ਨੁਕਸਾਨ ਦਾ ਮੁਆਵਜਾ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਤਾ ਜਾਵੇ ਅਖੀਰ ਵਿੱਚ ਐਸ ਡੀ ਬਾਘਾ ਪੁਰਾਣਾ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਉਪਰੋਕਤ ਤੋਂ ਬਿਨਾਂ ਇਹਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ,ਅਮਰੀਕ ਸਿੰਘ ਘੋਲੀਆ ਖੁਰਦ,ਪਿ੍ਸੀਪਲ ਰਣਧੀਰ ਸਿੰਘ ਗਿੱਲ,ਨਿਰਮਲ ਸਿੰਘ,ਮੁਕੰਦ ਸਿੰਘ ਕੰਵਲ ਬਾਘਾ ਪੁਰਾਣਾ, ਮਲਕੀਤ ਸਿੰਘ ਢਿੱਲੋਂ ਰਾਜੇਆਣਾ, ਮਨਜੀਤ ਕੌਰ ਨੱਥੂਵਾਲਾ ਆਦਿ ਨੇ ਵੀ ਸੰਬੋਧਨ ਕੀਤਾ।
ਖ਼ਬਰਾਂ
ਅੰਗਰੇਜ਼ੋ ਭਾਰਤ ਛੱਡੋ ਦੀ 84ਵੀਂ ਵਰ੍ਹੇਗੰਢ ਮੌਕੇ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
10 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



