ਮੋਗਾ, 18 ਅਗਸਤ (ਜਸ਼ਨ )- ਇਲੈਕਟਰੋਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ’ ਦੀ ਅਗਸਤ ਮਹੀਨੇ ਦੀ ਅਹਿਮ ਮੀਟਿੰਗ ਮੋਗਾ ਦੇ ਚੋਖਾ ਅੰਪਾਇਰ ਵਿਖੇ ਸਫ਼ਲਤਾਪੂਰਵਕ ਹੋਈ। ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਲਗਭਗ 100 ਤੋਂ ਵੱਧ ਡਾਕਟਰਾਂ ਨੇ ਸ਼ਮੂਲੀਅਤ ਕੀਤੀ ਅਤੇ ਚਿਕਿਤਸਾ ਖੇਤਰ ਨਾਲ ਸਬੰਧਤ ਵਿਚਾਰ ਸਾਂਝੇ ਕੀਤੇ। ਮੀਟਿੰਗ ਦੀ ਸੁਰੂਆਤ ਵਿਚ ਭਾਰਤ ਦੇ 80ਵੇਂ ਅਜਾਦੀ ਦਿਵਸ ਤੇ ਰਾਸ਼ਟਰੀ ਗੀਤ ਗਾ ਕੇ ਅਤੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਕੇ ਆਜਾਦੀ ਦਿਨ ਮਨਾਇਆ ਗਿਆ। ਇਸ ਸਮੇਂ ਡਾ. ਜਗਜੀਤ ਸਿੰਘ ਗਿੱਲ ਦੁਆਰਾ ਦੱਸਿਆ ਕਿ ਹਿਮਾਚਲ ਪ੍ਰਦੇਸ਼ ਚੰਬਾ ਵਿਖੇ ਪੰਜ ਰੋਜ਼ਾ ਨੈਸ਼ਨਲ ਸੈਮੀਨਾਰ 23 ਸਤੰਬਰ ਤੋਂ 27 ਸਤੰਬਰ ਤੱਕ ਹੋ ਰਿਹਾ ਹੈ ਜਿਸ ਦੀ ਰਜਿਸਟ੍ਰੇਸ਼ਨ ਸੁਰੂ ਹੋ ਗਈ ਹੈ। ਸੈਮੀਨਾਰ ਵਿਚ ਵੱਖ ਵੱਖ ਵਿਸ਼ਿਆ ਤੇ ਲੈਕਚਰ ਅਤੇ ਦਵਾਈਆਂ ਬਣਾਉਣ ਅਤੇ ਵਰਤੋਂ ਕਰਨ ਦੀ ਵਿਧੀ ਨੂੰ ਸਮਝਾਇਆ ਜਾਵੇਗਾ। ਮੀਟਿੰਗ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਨੇ ਇਲੈਕਟਰੋਹੋਮਿਓਪੈਥੀ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ: ਡਾ. ਜਗਤਾਰ ਸਿੰਘ ਸੇਖੋ (ਮੋਗਾ): ਨਿਊਰੋਪੈਥੀ ਦੇ ਕਾਰਨ ਅਤੇ ਇਲਾਜ ਬਾਰੇ ਚਾਨਣਾ ਪਾਇਆ। ਡਾ. ਪ੍ਰਮਿੰਦਰ ਪਾਠਕ: ਦਵਾਈਆਂ ਦੀ ਬਾਹਰੀ ਵਰਤੋਂ (ਓਣਟੲਰਨੳਲ ਅਪਪਲਿਚੳਟਿੋਨ) ਦੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਵਿੱਚ ਦੱਸਿਆ। ਡਾ. ਅਵਤਾਰ ਸਿੰਘ ਦੇਵਗਨ (ਮੋਗਾ) ਲਿਵਰ ਦੇ ਟੈਸਟ ਰਿਪੋਰਟ ਦੀਆਂ ਬਰੀਕੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅੰਮ੍ਰਿਤਪਾਲ ਸਿੰਘ ਗੋਨਿਆਨਾ: ਵਿਟਾਮਿਨ ਬੀ ਸਰੀਰ ਨੂੰ ਜਰੂਰਤਾ ਅਤੇ ਇਸਦੀ ਖੋਜ ਬਾਰੇ ਚਾਨਣਾ ਪਾਇਆ। ਡਾ. ਜਗਪ੍ਰੀਤ ਸਿੰਘ ਖੋਖਰ ਨੇ ਤੰਤੂ ਨਾੜੀ (ਨਰਵਸ ਸਿਸਟਮ) ਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਡਾ. ਕਿਸ਼ੋਰ ਚੰਦ ਨੇ ਦਿਲ ਦੇ ਰੋਗਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਮੀਟਿੰਗ ਵਿਚ ਡਾਕਟਰਾਂ ਨੇ ਆਪਣੇ ਕਲੀਨੀਕਲ ਤਜਰਬੇ ਸਾਂਝੇ ਕੀਤੇ ਜਿਸ ਵਿਚ ਡਾ. ਮਨਦੀਪ ਸਿੰਘ ਗਦੂਦਾਂ ਦਾ ਵਧ ਜਾਣਾ ਅਤੇ ਜਨੇਊ, ਡਾ. ਪਰਮਜੀਤ ਸਿੰਘ ਨੇ ਸੀ.ਆਰ.ਪੀ ਅਤੇ ਈ.ਐਸ.ਆਰ ਦਾ ਵਧ ਜਾਣਾ, ਡਾ. ਸੰਜੀਵ ਜੁਨੇਜਾ ਨੇ ਐਲਰਜੀ, ਡਾ. ਸ਼ਿੰਦਰ ਸਿੰਘ ਕਲੇਰ ਨੇ ਥਾਈਰਡ, ਡਾ. ਐਸ.ਕੇ ਕਟਾਰੀਆ ਨੇ ਗਠੀਆ, ਡਾ. ਕੰਚਨ ਸਾਹਨੀ ਚਮੜੀ ਰੋਗ, ਇਲਾਜ ਸਬੰਧੀ ਆਪਣੇ ਸਫ਼ਲ ਤਜਰਬੇ ਸਾਂਝੇ ਕੀਤੇ।ਡਾ. ਜਸਵਿੰਦਰ ਸਿੰਘ ਸਮਾਧ ਭਾਈ, ਡਾ. ਜਗਮੋਹਨ ਸਿੰਘ, ਡਾ. ਮਨਪ੍ਰੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਸੁਰੇਸ਼ ਸ਼ਰਮਾ, ਡਾ. ਰੋਬਿਨ ਅਰੋੜਾ, ਡਾ. ਅਮਰਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲਕੀਤ ਸਿੰਘ, ਡਾ. ਰਾਜਵੀਰ ਸ਼ਰਮਾ, ਡਾ. ਅਮਿਤਪਾਲ ਸਿੰਘ, ਡਾ. ਕੁਲਦੀਪ ਕੌਰ, ਡਾ. ਮਨਦੀਪ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਕੁਲਦੀਪ ਸਿੰਘ, ਡਾ. ਨਿਸ਼ਾਨ ਸਿੰਘ, ਡਾ. ਸੁਰਜੀਤ ਸਿੰਘ, ਡਾ. ਸਤਾਰ ਮੁਹੰਮਦ, ਡਾ. ਮੋਹਨ ਸਿੰਘ, ਡਾ. ਗੁਰਦੀਪ ਸਿੰਘ, ਡਾ. ਨਰਿੰਦਰ ਕੌਰ, ਡਾ. ਤਾਜਪ੍ਰੀਤ ਸਿੰਘ, ਡਾ. ਕਿਸ਼ੋਰ ਚੰਦ, ਡਾ. ਜਸਵੀਰ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਲਵਪ੍ਰੀਤ ਸਿੰਘ ਆਦਿ ਹਾਜਰ ਸਨ।ਅੰਤ ਚੇਅਰਮੈਨ ਡਾ. ਜਗਤਾਰ ਸਿੰਘ ਸੋਖੋਂ ਨੇ ਆਏ ਹੋਏ ਡਾਕਟਰਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਮਹੀਨੇ ਦੀ ਮੀਟਿੰਗ ਵਿੱਚ ਆਉਣ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਹਾਜ਼ਰ ਡਾ. ਜਗਤਾਰ ਸਿੰਘ ਸੇਖੋਂ ਨਾਲ ਹੋਰ ਡਾਕਟਰਜ਼