ਕੋਟ ਈਸੇ ਖਾਂ, 2 ਨਵੰਬਰ (ਜਸ਼ਨ ) ਪੰਜਾਬ ਅਤੇ ਪੰਜਾਬੀਆਂ ਦੇ ਬਿਹਤਰ ਭਵਿੱਖ ਲਈ ਸੂਬੇ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਹੋਣਾ ਜ਼ਰੂਰੀ ਹੈ। ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਕਤ ਸ਼ਬਦਾ ਦਾ ਪਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕੀਤਾ । ਲੋਹਗੜ੍ਹ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਵੱਖ-ਵੱਖ ਸਮੇਂ ਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ, ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਬੁਨਿਆਦੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ। ਲੋਹਗੜ੍ਹ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਆਧਾਰ ਲਗਾਤਾਰ ਵਧ ਰਿਹਾ ਹੈ। ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਭਾਰੀ ਬਹੁਮਤ ਨਾਲ ਯਕੀਨੀ ਬਣਾਉਣਗੇ ਅਤੇ ਕਾਂਗਰਸ ਪਾਰਟੀ ਇਕ ਵਾਰ ਫਿਰ ਸੂਬੇ ਵਿਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਕਿੰਨੇ ਅਜੇ ਵੀ ਲੰਬਿਤ ਹਨ। ਉਨਾ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ।
ਖ਼ਬਰਾਂ
ਪੰਜਾਬ ’ਤੇ ਪੰਜਾਬੀਆਂ ਦੇ ਬਿਹਤਰ ਭਵਿੱਖ ਲਈ ਸੂਬੇ ’ਚ ਕਾਂਗਰਸ ਦੀ ਸਰਕਾਰ ਹੋਣੀ ਜ਼ਰੂਰੀ : ਲੋਹਗੜ੍ਹ
* ਕਾਂਗਰਸ ਪਾਰਟੀ 2027 ਦੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਏਗੀ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



