ਮੋਗਾ, 1 ਜੁਲਾਈ (ਜਸ਼ਨ ) : ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਵਾਲਾ ਦੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ। ਇਸ ਮੌਕੇ ਮੋਗਾ ਦੀ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸੰਨੀ ਧਾਲੀਵਾਲ ,ਅਵਤਾਰ ਸਿੰਘ, ਰਾਕੇਸ਼ ਸਿਤਾਰਾ, ਤਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਲੋਕਾਂ ਦਾ ਪਰਿਵਾਰ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਜਿੰਦਰਪਾਲ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਖੇਤਰ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਨੇ ਰਜਿੰਦਰਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਤੋਂ ਉਮੀਦ ਹੈ ਕਿ ਉਹ ਲੋਕ ਸੇਵਾ ਅਤੇ ਪੰਜਾਬ ਦੀ ਤਰੱਕੀ ਲਈ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਮਾਰਕੀਟ ਕਮੇੱਟੀ ਮੋਗਾ ਦੇ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਮੋਗਾ ਇਲਾਕੇ 'ਚ ਪ੍ਰਭਾਵਸ਼ਾਲੀ ਜਨਤਕ ਆਧਾਰ ਆਲੇ ਆਗੂ ਵਜੋਂ ਜਾਣੇ ਜਾਂਦੇ ਨੇ ।
ਚੇਅਰਮੈਨ ਰਜਿੰਦਰਪਾਲ ਸਿੰਘ ਸਿੰਘਾਵਾਲਾ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ ਪੱਖੀ ਸ਼ਖ਼ਸੀਅਤ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿਚ ਮੋਗੇ ਦੇ ਹੋ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲ਼ਾ ਲਿਆ ਹੈ।
ਖ਼ਬਰਾਂ
ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ,ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਸਨਮਾਨਿਤ
* *ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ : ਡਾ. ਅਮਨਦੀਪ ਕੌਰ ਅਰੋੜਾ
1 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



