ਚੰਡੀਗੜ੍ਹ 19 ਅਕਤੂਬਰ 2026(ਜਸ਼ਨ )- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਕੇਸ ਦੀ ਸੁਣਵਾਈ ਦੌਰਾਨ ਪਟਿਆਲਾ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ।
ਬ੍ਰਹਮ ਮਹਿੰਦਰਾ ਦੇ ਮੰਤਰੀ ਕਾਰਜਕਾਲ ਦੌਰਾਨ ਬੈਂਸ ਨੇ ਦੋਸ਼ ਲਗਾਇਆ ਸੀ ਕਿ ਪੰਜਾਬ ਦੇ ਸਿਹਤ ਵਿਭਾਗ ਦੁਆਰਾ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਲਈ ਖਰੀਦੀਆਂ ਜਾਂਦੀਆਂ ਦਵਾਈਆਂ ਦੀ ਪ੍ਰਕਿਰਿਆ ਵਿੱਚ ਵੱਡੀਆਂ ਬੇਨਿਯਮੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦਾ ਦਾਅਵਾ ਸੀ ਕਿ ਇੱਕ ਖਾਸ ਫਾਰਮਾਸਿਊਟੀਕਲ ਕੰਪਨੀ 'ਆਰਬਰ ਬਾਇਓਟੈਕ' ਨੂੰ ਫਾਇਦਾ ਪਹੁੰਚਾਉਣ ਲਈ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸ ਕੰਪਨੀ ਨਾਲ ਸਿਹਤ ਮੰਤਰੀ ਦੇ ਕਥਿਤ ਸਬੰਧ ਹਨ।
ਬ੍ਰਹਮ ਮਹਿੰਦਰਾ ਨੇ ਬੈਂਸ ਨੂੰ ਇਹਨਾਂ ਦੋਸ਼ਾਂ ਸਬੰਧੀ ਸਬੂਤ ਪੇਸ਼ ਕਰਨ ਲਈ ਕਿਹਾ ਸੀ, ਪਰ ਕੋਈ ਠੋਸ ਸਬੂਤ ਨਾ ਮਿਲਣ 'ਤੇ ਉਹਨਾਂ ਨੇ ਪਟਿਆਲਾ ਦੀ ਅਦਾਲਤ ਵਿੱਚ ਸਿਮਰਜੀਤ ਸਿੰਘ ਬੈਂਸ ਵਿਰੁੱਧ ਕਾਨੂੰਨੀ ਚਾਰਾਜੋਈ ਕਰਦਿਆਂ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ।
ਇਸ ਕੇਸ ਦੀ ਸੁਣਵਾਈ ਪਿਛਲੇ ਕੁਝ ਸਾਲਾਂ ਤੋਂ ਪਟਿਆਲਾ ਅਦਾਲਤ ਵਿੱਚ ਚੱਲ ਰਹੀ ਸੀ।
ਕਾਨੂੰਨੀ ਮਾਹਰਾਂ ਅਨੁਸਾਰ,ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਕੋਲ ਇਸ ਫੈਸਲੇ ਵਿਰੁੱਧ ਉਪਰਲੀ ਅਦਾਲਤ (ਸੈਸ਼ਨ ਕੋਰਟ ਜਾਂ ਹਾਈ ਕੋਰਟ) ਵਿੱਚ ਅਪੀਲ ਕਰਨ ਦਾ ਵਿਕਲਪ ਮੌਜੂਦ ਹੈ।