ਜੋਗਿੰਦਰ ਸਿੰਘ ਮਾਨ
ਮਾਨਸਾ (ਬਠਿੰਡਾ), 1 ਜੁਲਾਈ
ਬਠਿੰਡਾ-ਡੱਬਵਾਲੀ ਕੌਮੀ ਰਾਜਮਾਰਗ 'ਤੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਤੋਂ ਆ ਰਹੇ ਸ਼ਰਧਾਲੂਆਂ ਨਾਲ ਭਰਿਆ ਇੱਕ ਮੈਟਾਡੋਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ ਜਿਸ ਦੌਰਾਨ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਹਾਸਲ ਕੀਤੀ ਜਾਣਕਾਰੀ ਅਨੁਸਾਰ ਮੈਟਾਡੋਰ ਵਿੱਚ ਸਵਾਰ ਸ਼ਰਧਾਲੂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਉਸ ਤੋਂ ਬਾਅਦ ਸ਼੍ਰੀ ਅਮਰਨਾਥ ਯਾਤਰਾ ਲਈ ਰਵਾਨਾ ਹੋਏ ਸਨ। ਜਦੋਂ ਉਨ੍ਹਾਂ ਦਾ ਵਾਹਨ ਗੁਰੂਸਰ ਸੈਣੇਵਾਲਾ ਨੇੜੇ ਪਹੁੰਚਿਆ ਤਾਂ ਅਣਪਛਾਤੇ ਕਾਰਨਾਂ ਕਰਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।
ਬਚਾਅ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਮੈਟਾਡੋਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ, ਜਦਕਿ ਸਾਰੇ ਸੱਤ ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਕਰਨ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਅਗਲੀ ਕਾਰਵਾਈ ਜਾਰੀ ਹੈ।
ਖ਼ਬਰਾਂ
ਪੰਜਾਬ 'ਚ ਅਮਰਨਾਥ ਯਾਤਰਾ 'ਤੇ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ, ਸੱਤ ਜ਼ਖ਼ਮੀ
* ਸੱਤ ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ
1 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



