ਮੋਗਾ,1 ਨਵੰਬਰ (ਜਸ਼ਨ ): ਪ੍ਰੇਮਸਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ (ਰਜਿ.) ਮੋਗਾ ਵੱਲੋਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ 2 ਨਵੰਬਰ 2026 ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਗੁਰਦੁਆਰਾ ਬੀਬੀ ਕਾਹਨ ਕੌਰ, ਮੇਨ ਬਾਜ਼ਾਰ, ਮੋਗਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।

ਕੈਂਪ ਦੌਰਾਨ ਮਾਹਿਰ ਅੱਖਾਂ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੰਕਾਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਅੱਖਾਂ ਦੀ ਜਾਂਚ ਕਰਕੇ ਲੋੜੀਂਦੀ ਡਾਕਟਰੀ ਸਲਾਹ ਦਿੱਤੀ ਜਾਵੇਗੀ।

ਸੇਵਾ ਦਾ ਲਾਭ ਲੈਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ ਗਈ ਹੈ। ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਮੁਫ਼ਤ ਸਿਹਤ ਸੇਵਾ ਦਾ ਲਾਭ ਲਿਆ ਜਾਵੇ।

ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ਪ੍ਰਧਾਨ ਕੁਲਵਿੰਦਰ ਸਿੰਘ, ਕੇਵਲ ਸਿੰਘ, ਇਸ਼ਮੀਤ ਸਿੰਘ, ਡਾ. ਜਗਦੇਵ ਸਿੰਘ, ਸਤਿਨਾਮ ਸਿੰਘ ਧੱਲੇਕੇ, ਭੁਪਿੰਦਰ ਸਿੰਘ ਅਤੇ ਮੋਹਣ ਸਿੰਘ ਆਦਿ ਹਾਜ਼ਰ ਸਨ।

ਸੰਪਰਕ: 98147-33194, 75085-66955, 98720-14204, 97792-02144