ਅੰਮ੍ਰਿਤਸਰ, 22 ਅਕਤੂਬਰ ( ਜਸ਼ਨ ) ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ੍ਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਸਮੁੱਚੀਆਂ ਜਥੇਬੰਦੀਆਂ ਵੱਲੋਂ ਪੂਰਨ ਸਮਰਥਨ ਦਿੱਤਾ ਜਾ ਰਿਹਾ । ਪਿਛਲੇ ਦਿਨੀਂ ਅੰਮ੍ਰਿਤਸਰ ਸ਼ਹਿਰ ਵਿੱਚ ਮੁਕੰਮਲ ਬੰਦ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸ਼ਹਿਰੀ ਟੀਮ ਨੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਪੰਜਾਬ ਭਾਈ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਹੇਠ ਬੰਦ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਉਹਨਾਂ ਦੇ ਨਾਲ ਭਾਈ ਸੁਖਬੀਰ ਸਿੰਘ ਚੀਮਾਂ ( ਪ੍ਰਧਾਨ ਯੂਥ ਦਲ ਸ਼ਹਿਰੀ ), ਬੀਬੀ ਨਵਦੀਪ ਕੌਰ ( ਪ੍ਰਧਾਨ ਇਸਤਰੀ ਵਿੰਗ ਸ਼ਹਿਰੀ ), ਬੀਬੀ ਰਾਜਵੰਤ ਕੌਰ, ਬੀਬੀ ਰਣਜੀਤ ਕੌਰ ਰਾਣੀ, ਸ੍ਰ ਰਣਜੀਤ ਸਿੰਘ, ਸ੍ਰ ਬਲਜੀਤ ਸਿੰਘ ਚਾਟੀਵਿੰਡ, ਸ੍ਰ ਹਰਕਮਲਪ੍ਰੀਤ ਸਿੰਘ, ਭਾਈ ਜਰਮਨਦੀਪ ਸਿੰਘ, ਸ੍ਰ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਪ੍ਰੀਤ ਸਿੰਘ, ਡਾਕਟਰ ਬਰਿੰਦਰ ਸਿੰਘ, ਭਾਈ ਪ੍ਰਗਟ ਸਿੰਘ ਮੀਰਾਂਕੋਟ, ਭਾਈ ਲਵਜੀਤ ਸਿੰਘ ਵੇਰਕਾ, ਸ੍ਰੀ ਅਮਨ ਕੁਮਾਰ, ਬਾਬਾ ਗੁਰਪਾਲ ਸਿੰਘ, ਸ੍ਰ ਜਸਪਾਲ ਸਿੰਘ, ਸ੍ਰ ਜਸਪਾਲ ਸਿੰਘ ਸਾਹਬੀ, ਸ੍ਰ ਜਰਨੈਲ ਸਿੰਘ, ਭਾਈ ਪਾਰਸ ਸਿੰਘ ਖ਼ਾਲਸਾ, ਭਾਈ ਕੁਲਵਿੰਦਰ ਸਿੰਘ ਵਡਾਲੀ, ਸ੍ਰੀ ਅੰਕੁਸ਼ ਵਾਲਮੀਕੀ, ਬਾਬਾ ਲਖਦੀਪ ਸਿੰਘ, ਸ੍ਰ ਸਰਬਜੀਤ ਸਿੰਘ ਨੌਸ਼ਹਿਰਾ, ਭਾਈ ਹਰਪ੍ਰੀਤ ਸਿੰਘ, ਸ੍ਰ ਪ੍ਰਭਜੋਤ ਸਿੰਘ, ਭਾਈ ਕੰਵਲਜੀਤ ਸਿੰਘ ਮਾਨਾਂਵਾਲਾ, ਭਾਈ ਅਜੇ ਸਿੰਘ ਜੀ, ਭਾਈ ਰਣਜੋਧ ਸਿੰਘ ਜੀ, ਭਾਈ ਲਖਵਿੰਦਰ ਸਿੰਘ ਜੀ ਅਤੇ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਸਹਿਬਾਨ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸ੍ਰ. ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸੰਘਰਸ਼ ਕਰ ਰਹੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ ਦੇ ਖ਼ਾਤਮੇ ਅਤੇ ਇਨਸਾਫ਼ ਦੀ ਪ੍ਰਾਪਤੀ ਲਈ ਇਕਜੁੱਟ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਹਮੇਸ਼ਾ ਪੰਜਾਬ ਦੇ ਹੱਕਾਂ, ਲੋਕਾਂ ਦੀ ਸੁਰੱਖਿਆ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੇ ਨਾਲ ਖੜ੍ਹਾ ਹੈ।