ਮੋਗਾ 22 ਜੁਲਾਈ (ਲਛਮਣ ਜੀਤ ਸਿੰਘ ਪੁਰਬਾ )
ਕੇਂਦਰ ਅਤੇ ਪੰਜਾਬ ਚ ਪੇਪਰ ਲੀਕ ਹੋਣ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਚ ਪਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲਾ ਕਾਂਗਰਸ ਕਮੇਟੀ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਕਰਦੇ ਹੋਏ ਕਿਹਾ ਕਿ ਦਿੱਲੀ ਵਿੱਚ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰਾਂ ਦੋਵੇਂ ਨੌਜਵਾਨਾਂ ਨੂੰ ਇਨਸਾਫ਼ ਦੇਣ ਵਿੱਚ ਨਾਕਾਮ ਰਹੀਆਂ ਹਨ। ਉਹਨਾਂ ਕਿਹਾ ਕੇ ਮੋਦੀ ਸਰਕਾਰ ਦੇ ਰਾਜ ਵਿੱਚ ਨੀਟ ਪੇਪਰ ਲੀਕ ਨੇ ਲੱਖਾਂ ਵਿਦਿਆਰਥੀਆਂ ਦਾ ਭਰੋਸਾ ਤੋੜ ਦਿੱਤਾ। ਦੇਸ਼ ਭਰ ਦੇ ਵਿਦਿਆਰਥੀ ਸੜਕਾਂ ‘ਤੇ ਉਤਰੇ, ਪਰ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੱਕ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕੀਤੀ।
ਉਹਨਾਂ ਕਿਹਾ ਕਿ ਇਹ ਸਿਰਫ਼ ਇੱਕ ਇਮਤਿਹਾਨ ਦਾ ਮਾਮਲਾ ਨਹੀਂ, ਸਗੋਂ ਲੱਖਾਂ ਪਰਿਵਾਰਾਂ ਦੇ ਸੁਪਨਿਆਂ ਦਾ ਸਵਾਲ ਹੈ।ਪ੍ਰਧਾਨ ਖਾਈ ਨੇ ਕਿਹਾ ਦੂਜੇ ਪਾਸੇ, ਪੰਜਾਬ ਵਿੱਚ ਵੀ ਹਾਲਾਤ ਵੱਖਰੇ ਨਹੀਂ ਹਨ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਫਾਰਮਾਸਿਸਟ ਭਰਤੀ ਪ੍ਰੀਖਿਆ, ਬਾਰ੍ਹਵੀਂ ਅੰਗਰੇਜ਼ੀ ਅਤੇ ਪੀ ਐੱਸ ਟੀ ਈ ਟੀ ਵਰਗੇ ਪੇਪਰ ਲੀਕ ਹੋ ਚੁੱਕੇ ਹਨ। ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਗਰੁੱਪ-ਬੀ ਪੇਪਰ ਲੀਕ ਮਾਮਲੇ ਵਿੱਚ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਜਾਂਚ ਨਹੀਂ ਹੋਈ। ਅੱਜ ਭਗਵੰਤ ਮਾਨ ਸਰਕਾਰ ਦੇ ਮੰਤਰੀ ਦਿੱਲੀ ਜਾ ਕੇ ਨੌਜਵਾਨਾਂ ਲਈ ਹਮਦਰਦੀ ਦਿਖਾ ਰਹੇ ਹਨ, ਪਰ ਪੰਜਾਬ ਦੇ ਨੌਜਵਾਨਾਂ ਨੂੰ ਉਹ ਕੀ ਜਵਾਬ ਦੇਣਗੇ, ਜੋ ਮਹੀਨਿਆਂ ਤੋਂ ਧਰਨੇ ਦੇ ਰਹੇ ਹਨ? ਪੰਜਾਬ ਦੇ ਬੱਚੇ ਆਪਣੇ ਹੱਕਾਂ ਲਈ ਸੜਕਾਂ ‘ਤੇ ਬੈਠੇ ਹਨ, ਪਰ ਉਨ੍ਹਾਂ ਨੂੰ ਨਿਆਂ ਦੇਣ ਦੀ ਥਾਂ ਪੁਲਿਸ ਦੀਆਂ ਲਾਠੀਆਂ ਅਤੇ ਧੱਕੇ ਮਿਲ ਰਹੇ ਹਨ।ਪ੍ਰਧਾਨ ਖਾਈ ਨੇ ਕਿਹਾ ਕੇ ਦਿੱਲੀ ਵਿੱਚ ਮੋਦੀ ਸਰਕਾਰ ਅਤੇ ਪੰਜਾਬ ਵਿੱਚ ਮਾਨ ਸਰਕਾਰ ਦਾ ਮਾਡਲ ਇੱਕੋ ਜਿਹਾ ਹੈ—ਪਹਿਲਾਂ ਪੇਪਰ ਲੀਕ ਹੁੰਦੇ ਹਨ, ਫਿਰ ਸਰਕਾਰਾਂ ਚੁੱਪ ਰਹਿੰਦੀਆਂ ਹਨ ਅਤੇ ਆਖ਼ਰ ਵਿੱਚ ਵਿਦਿਆਰਥੀਆਂ ਨੂੰ ਹੀ ਸੰਘਰਸ਼ ਕਰਨਾ ਪੈਂਦਾ ਹੈ।ਉਹਨਾਂ ਕਿਹਾ ਕੇ ਅਸੀਂ ਸਰਕਾਰਾਂ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਨੌਜਵਾਨਾਂ ਦੇ ਸੁਪਨਿਆਂ ਦੀ ਕੀਮਤ ਕੀ ਹੈ? ਕੀ ਹਰ ਵਾਰ ਵਿਦਿਆਰਥੀਆਂ ਨੂੰ ਸੜਕਾਂ ‘ਤੇ ਆ ਕੇ ਆਪਣਾ ਹੱਕ ਮੰਗਣਾ ਪਵੇਗਾ? ਪੰਜਾਬ ਕਾਂਗਰਸ ਦਾ ਸਾਫ਼ ਸੰਦੇਸ਼ ਹੈ—ਨੌਜਵਾਨਾਂ ਦੇ ਭਵਿੱਖ ਨਾਲ ਖੇਡਣਾ ਬੰਦ ਕਰੋ। ਪੇਪਰ ਲੀਕ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕਰੋ ਅਤੇ ਹਰ ਵਿਦਿਆਰਥੀ ਨੂੰ ਇਨਸਾਫ਼ ਦਿਓ।
ਖ਼ਬਰਾਂ
ਕੇਂਦਰ ਅਤੇ ਪੰਜਾਬ ਚ ਪੇਪਰ ਲੀਕ ਹੋਣ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਚ : ਪ੍ਰਧਾਨ ਹਰੀ ਖਾਈ
23 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



