ਮਾਨਸਾ , 1 ਨਵੰਬਰ (ਜੋਗਿੰਦਰ ਸਿੰਘ ਮਾਨ ) :ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਰਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ।
ਉਹਨਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਮੇਤ ਸਾਰੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ । ਇਸ ਦੌਰਾਨ ਮਾਨਸਾ ਦੀ ਸਮੁੱਚੀ ਆਗੂ ਟੀਮ ਨਾਲ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਦੋਨਾਂ ਪੁੱਤਰਾਂ ਨੂੰ ਕਲਾਵੇ ਵਿਚ ਲੈਂਦਿਆਂ ਕਿਹਾ ਕਿ ਹੁਣ ਇਹ ਬੱਚੇ ਪੰਥ ਦੀ ਅਮਾਨਤ ਨੇ ਅਤੇ ਸਮੁੱਚਾ ਪੰਥ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮੇਸ਼ਾ ਖੜਦਾ ਰਹੇਗਾ।





