ਬਾਘਾ ਪੁਰਾਣਾ, 10 ਅਕਤੂਬਰ (ਜਸ਼ਨ )​ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਦੀਆਂ ਖਿਡਾਰਨਾਂ ਨੇ ਰੋਡੇ ਵਿਖੇ ਮਕਰਵਾਈ ਗਈ ਜ਼ਿਲਾ ਪੱਧਰੀ ਐਥਲੈਟਿਕ ਮੀਟ ਵਿਚ ਭਾਗ ਲੈਂਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ, ਜਿਸ ਵਿਚ ਉੱਚੀ ਛਾਲ ਅੰਡਰ-17 ਵਿਚ ਮਨਵੀਰ ਕੌਰ ਨੇ ਪਹਿਲਾ ਸਥਾਨ, ਅੰਡਰ-19 ਵਿਚ ਰਣਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਹੈਮਰ ਥਰੋ ਅੰਡਰ-19 ਵਿਚ ਖੁਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਮਾਣ ਵਧਾਇਆ, ਜਿਸ ’ਤੇ ਸੰਸਥਾ ਦੀ ਸਮੂਹ ਪ੍ਰਬੰਧਕੀ ਕਮੇਟੀ ਦੇ ਆਗੂਆਂ ਬਾਬਾ ਜਗਦੇਵ ਸਿੰਘ ਜੱਗਾ, ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਦਿਆ ਸਿੰਘ, ਸੁਖਦੇਵ ਸਿੰਘ, ਜੱਸਾ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਇੰਦਰਵੀਰ ਕੌਰ ਅਤੇ ਸਮੂਹ ਸਟਾਫ ਵੱਲੋਂ ਖੇਡ ਵਿਭਾਗ ਦੇ ਮੈਡਮ ਕਰਮਜੀਤ ਕੌਰ ਅਤੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।