ਬਾਘਾ ਪੁਰਾਣਾ, 9 ਮਈ (ਜਸ਼ਨ)ਸਾਲ 2027 ਦੌਰਾਨ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਜ਼ਿਲਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ ਵੱਲੋਂ ਅੱਜ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਵਾਂਦਰ ਦੇ ਨਿੱਜੀ ਦਫ਼ਤਰ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਉਨ੍ਹਾਂ ਦੇ ਉਪਰਾਲਿਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਇਸ ਮੌਕੇ ਦੋਹਾਂ ਆਗੂਆਂ ਦਰਮਿਆਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਘਾ ਪੁਰਾਣਾ ਹਲਕੇ ਵਿਚ ਪਾਰਟੀ ਦੀ ਸਥਿਤੀ, ਵੋਟਰਾਂ ਨਾਲ ਸੰਪਰਕ ਅਤੇ ਭਵਿੱਖੀ ਰਣਨੀਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਹਰਜੋਤ ਕਮਲ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਮਾਮਲੇ ਵਿਚ ਸੁਖਜਿੰਦਰ ਸਿੰਘ ਵਾਂਦਰ ਵੱਲੋਂ ਸ਼ਾਨਦਾਰ ਯੋਗਦਾਨ ਦਿੱਤਾ ਜਾ ਰਿਹਾ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਵਾਂਦਰ ਪਾਰਟੀ ਦੇ ਇੱਕ ਮਿਹਨਤੀ ਅਤੇ ਵਫ਼ਾਦਾਰ ਆਗੂ ਹਨ ਜੋ ਦਿਨ-ਰਾਤ ਲੋਕਾਂ ਵਿਚ ਰਹਿ ਕੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਂਦਰ ਵੱਲੋਂ ਹਲਕੇ ਦੇ ਹਰ ਪਿੰਡ, ਗਲੀ ਅਤੇ ਮਹੱਲੇ ਵਿਚ ਪਹੁੰਚ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਦਾ ਨਤੀਜਾ ਹੈ ਕਿ ਪਾਰਟੀ ਨੂੰ ਖ਼ਾਸ ਕਰਕੇ ਪਿੰਡਾਂ ਵਿਚ ਵਧੀਆ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ ਵੀ ਸੁਖਜਿੰਦਰ ਸਿੰਘ ਵਾਂਦਰ ਦੀਆਂ ਸੇਵਾਵਾਂ ਦੀ ਕਦਰ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਉਨ੍ਹਾਂ ਨੂੰ ਹੋਰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਸਕਦੀਆਂ ਹਨ। ਡਾ. ਕਮਲ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਹਲਕੇ ਵਿਚ ਮਜ਼ਬੂਤ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਸੁਖਜਿੰਦਰ ਸਿੰਘ ਵਾਂਦਰ ਨੇ ਡਾ. ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਸੇ ਤਰ੍ਹਾਂ ਨਿਰੰਤਰ ਮਿਹਨਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਵਿਕਾਸੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਮੌਕੇ ਹੋਰ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਗੁਰਚਰਨ ਸਿੰਘ ਸਰਪੰਚ ਠੱਠੀ ਭਾਈ, ਜਸਵਿੰਦਰ ਸਿੰਘ ਕਾਕਾ ਪ੍ਰਧਾਨ ਗਊਸ਼ਾਲਾ ਬਾਘਾ ਪੁਰਾਣਾ, ਜਸਮੀਤ ਸਿੰਘ, ਰੇਸ਼ਮ ਸਿੰਘ ਮਾਣੂੰਕੇ, ਮੰਗਤੂ ਸਿੰਘ ਪ੍ਰਧਾਨ ਵੱਡਾ ਘਰ, ਭੋਲਾ ਸਿੰਘ ਲੰਗੇਆਣਾ, ਹਰਪ੍ਰੀਤ ਸਿੰਘ ਵੱਡਾ ਘਰ, ਜਸਵੰਤ ਸਿੰਘ ਬਰਾੜ ਲੰਗਆਣਾ ਕਲਾਂ, ਮਨਜੀਤ ਸਿੰਘ ਰਾਣਾ ਐਨਆਰਆਈ ਨੱਥੋਕੇ, ਦਿਲਜੀਤ ਸਿੰਘ ਮੱਲੀ ਮਾੜੀ ਮੁਸਤਫ਼ਾ, ਲਖਵੰਤ ਸਿੰਘ ਸਰਪੰਚ ਸਾਫੂਵਾਲਾ, ਕਲਜੀਤ ਕੌਰ ਪ੍ਰਧਾਨ ਧੱਲੇਕੇ, ਅਮਨਪ੍ਰੀਤ ਕੌਰ ਮੋਗਾ, ਸਤਿੰਦਰਜੀਤ ਸਿੰਘ ਚੀਮਾ ਐਸਸੀ ਮੋਰਚਾ ਬੀਜੇਪੀ, ਸਤਨਾਮ ਸਿੰਘ ਮਹੇਸ਼ਰੀ ਆਦਿ ਹਾਜ਼ਰ ਸਨ।
ਖ਼ਬਰਾਂ
ਸੁਖਜਿੰਦਰ ਸਿੰਘ ਵਾਂਦਰ ਨੂੰ ਵਿਸ਼ੇਸ਼ ਥਾਪੜਾ ਦਿੰਦਿਆਂ,ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਕੀਤੀ ਵਿਧਾਨ ਸਭਾ ਚੋਣਾਂ ’ਤੇ ਚਰਚਾ
* ਪੰਜਾਬ ਦਰਸ਼ਨ
10 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



