ਮੋਗਾ, 15 ਅਗਸਤ (ਜਸ਼ਨ ) : ਆਜ਼ਾਦੀ ਦਿਹਾੜਾ-2026 ਦਾ ਜ਼ਿਲ੍ਹਾ ਪੱਧਰੀ ਸਮਾਗਮ ਨਵੀਂ ਦਾਣਾ ਮੰਡੀ ਵਿਖੇ ਪੂਰੇ ਉਤਸ਼ਾਹ, ਦੇਸ਼ ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਗੋਲਡ ਕੋਸਟ ਕਲੱਬ ਦੇ ਐਮ.ਡੀ. ਅਨੁਜ ਗੁਪਤਾ ਅਤੇ ਵੇਵਸ ਓਵਰਸੀਜ ਦੇ ਐਮਡੀ ਗੌਰਵ ਗੁਪਤਾ ਨੂੰ ਉਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਅਤੇ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ,ਵਿਧਾਇਕ ਲਾਡੀ ਢੋਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਭਵਿੱਖ ਵਿੱਚ ਵੀ ਸਮਾਜ ਅਤੇ ਇਲਾਕੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਅਨੁਜ ਗੁਪਤਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜਾ ਹਰ ਭਾਰਤੀ ਲਈ ਮਾਣ ਅਤੇ ਪ੍ਰੇਰਣਾ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਮਾਜਿਕ ਅਤੇ ਜਨਹਿੱਤ ਦੇ ਕਾਰਜਾਂ ਲਈ ਹੋਰ ਵਧੇਰੇ ਉਤਸ਼ਾਹਿਤ ਕਰੇਗਾ।
ਇਸ ਮੌਕੇ ਗੌਰਵ ਗੁਪਤਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਮਿਲੀ ਇਹ ਸ਼ਲਾਘਾ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਸਮਾਜ ਹਿੱਤ ਦੇ ਕਾਰਜ ਪੂਰੀ ਲਗਨ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕਰੇਗੀ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੀਆਂ ਹੋਰ ਪ੍ਰਤਿਭਾਵਾਂ ਅਤੇ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਪਤਵੰਤੇ ਹਾਜ਼ਰ ਸਨ।
ਖ਼ਬਰਾਂ
ਆਜ਼ਾਦੀ ਦਿਹਾੜੇ ਮੌਕੇ ਗੋਲਡ ਕੋਸਟ ਕਲੱਬ ਦੇ ਐਮ.ਡੀ. ਅਨੁਜ ਗੁਪਤਾ ਤੇ ਗੌਰਵ ਗੁਪਤਾ ਸਨਮਾਨਿਤ
* ਡੀ ਸੀ ਸਾਗਰ ਸੇਤੀਆ, ਵਿਧਾਇਕ ਡਾ. ਅਮਨਦੀਪ ਅਰੋੜਾ ,ਵਿਧਾਇਕ ਲਾਡੀ ਢੋਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕੀਤਾ ਸਨਮਾਨਿਤ
17 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



