ਜੋਗਿੰਦਰ ਸਿੰਘ ਮਾਨ
ਮਾਨਸਾ 26 ਜੂਨ :
ਪੰਜਾਬ ਸਰਕਾਰ ਦੇ ਸਰਕਾਰੀ ਦਫ਼ਤਰ ਅਤੇ ਅਦਾਰੇ ਪਹਿਲੀ ਜੁਲਾਈ ਤੋਂ ਮੁੜ ਸਵੇਰ 9 ਵਜੇ ਤੋਂ ਲੱਗਣਗੇ। ਸੂਬਾ ਸਰਕਾਰ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ/ਅਦਾਰਿਆਂ ਦਾ ਸਮਾਂ ਪਹਿਲਾਂ ਦੀ ਤਰ੍ਹਾਂ ਪਹਿਲੀ ਜੁਲਾਈ ਤੋਂ ਸਵੇਰ 9 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਗਰਮੀ ਦੇ ਵਧ ਰਹੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਨੇ 25 ਮਈ ਨੂੰ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰ 7.30 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਦਾ ਕੀਤਾ ਸੀ।