ਸਟੇਸ਼ਨ :- ਮੋਗਾ
ਰਿਪੋਰਟਰ :- ਲਛਮਣ ਜੀਤ ਸਿੰਘ ਪੁਰਬਾ
09814200900
ਕਿਹਾ—ਪੰਜਾਬ ਵਿੱਚ ਹਾਲੇ ਤੱਕ ਆਮ ਆਦਮੀ ਪਾਰਟੀ ਦੀ ਇੱਕ ਵੀ ਗਾਰੰਟੀ ਪੂਰੀ ਨਹੀਂ ਹੋਈ, ਲੋਕ ਹੁਣ ਸਭ ਕੁਝ ਜਾਣ ਚੁੱਕੇ ਹਨ, ਪਹਿਲਾਂ ਵਾਲਾ ਭਰੋਸਾ ਹੁਣ ਨਹੀਂ ਕਰਨਗੇ; 2029 ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਭਾਜਪਾ ਦਾ ਸੰਕਲਪ।
‘ਪੰਜਾਬ ਸਰਕਾਰ ਨੇ ਪੰਜ ਸਾਲ ਚੁਟਕਲਿਆਂ ਵਿੱਚ ਕੱਢ ਦਿੱਤੇ, ਲੋਕਾਂ ਨਾਲ ਕੀਤੇ ਵਾਅਦੇ ਇੱਕ ਵੀ ਪੂਰੇ ਨਹੀਂ ਕੀਤੇ’ — ਮੁੱਖਮੰਤਰੀ ਸੈਣੀ !
ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ, ਕਿਸਾਨਾਂ ਨਾਲ ਕੀਤੇ ਵਾਅਦੇ ਵੀ ਅਧੂਰੇ: CM
ਹਰਿਆਣਾ ਵਿੱਚ ਗਰੀਬ ਪਰਿਵਾਰਾਂ ਨੂੰ ਮਕਾਨ ਅਤੇ ਫਲੈਟ ਦੇਣ ਦਾ ਦਾਅਵਾ, ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ
2029 ਤੱਕ ਨਸ਼ਾ ਖ਼ਤਮ ਕਰਨ ਅਤੇ ਰੁਜ਼ਗਾਰ ਦੇਣ ਦਾ ਭਾਜਪਾ ਵੱਲੋਂ ਸੰਕਲਪ: ਆਗੂ
ਪੰਜਾਬ ਦੀ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕੀਤੀਆਂ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜ ਸਾਲ ਚੁਟਕਲਿਆਂ ਨਾਲ ਸਰਕਾਰ ਨਹੀਂ ਚੱਲਦੀ, ਸਗੋਂ ਸਰਕਾਰਾਂ ਆਪਣੇ ਕੰਮਾਂ ਅਤੇ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨਾਲ ਪਛਾਣੀਆਂ ਜਾਂਦੀਆਂ ਹਨ।
ਉਨ੍ਹਾਂ ਪੰਜਾਬ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ, ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਗਰੀਬ ਲੋਕਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਵਧੀਆਂ ਹਨ।
ਨਾਇਬ ਸਿੰਘ ਸੈਨੀ ਨੇ ਹਰਿਆਣਾ ਸਰਕਾਰ ਦੇ ਕੰਮਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੇਘਰ ਪਰਿਵਾਰਾਂ ਦੀ ਪਛਾਣ ਕਰਕੇ ਸ਼ਹਿਰਾਂ ਵਿੱਚ 30 ਗਜ਼ ਅਤੇ ਪਿੰਡਾਂ ਵਿੱਚ 100 ਗਜ਼ ਦੇ ਪਲਾਟ ਦੇਣ ਦੀ ਯੋਜਨਾ ਉਲੀਕੀ ਗਈ ਹੈ।
ਉਨ੍ਹਾਂ ਦੱਸਿਆ ਕਿ ਸੋਨੀਪਤ ਵਿੱਚ 600 ਲੋਕਾਂ ਨੂੰ ਫਲੈਟਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ ਹਨ, ਜਦਕਿ ਗੁਰੂਗ੍ਰਾਮ ਵਿੱਚ ਵੀ ਕਰੀਬ 3 ਹਜ਼ਾਰ ਲੋਕਾਂ ਨੂੰ ਫਲੈਟਾਂ ਦੀਆਂ ਚਾਬੀਆਂ ਦੇਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਕੰਮ ਹੁੰਦੇ ਹਨ, ਸਿਰਫ਼ ਵਾਅਦਿਆਂ ਨਾਲ ਲੋਕਾਂ ਦਾ ਭਲਾ ਨਹੀਂ ਹੋ ਸਕਦਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 2029 ਤੱਕ ਨਸ਼ਿਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵੀ ਗੱਲ ਕੀਤੀ ਗਈ ਹੈ।




