ਕੋਟ ਈਸੇ ਖਾਂ,6 ਅਗਸਤ (ਜਸ਼ਨ )ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਸਿੱਖਿਆ ਦੇ ਨਾਲ-ਨਾਲ ਖੇਡਾਂ, ਐਨ.ਸੀ.ਸੀ., ਐਨ.ਐਸ.ਐਸ. ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਨਿਰੰਤਰ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਇਸੇ ਕੜੀ ਤਹਿਤ ਸਕੂਲ ਦੇ ਖਿਡਾਰੀ ਜ਼ੋਨਲ ਸਕੂਲ ਖੇਡਾਂ 2025-26 ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੱਲੋਟੀ ਵਿਖੇ ਰਵਾਨਾ ਹੋਏ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ। ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀ ਹਰਸ਼ਦੀਪ ਸਿੰਘ, ਜਿੰਦਰਪਾਲ ਸਿੰਘ, ਸੁਰਿੰਦਰਪਾਲ ਸਿੰਘ, ਮਹੇਸ਼ ਕੁਮਾਰ ਅਤੇ ਜਗਵਿੰਦਰ ਸਿੰਘ ਦੀ ਅਗਵਾਈ ਹੇਠ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਮੁਕਾਬਲਿਆਂ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਤਿਆਰ ਹਨ।ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਵਰਗੇ ਗੁਣ ਵਿਕਸਿਤ ਹੁੰਦੇ ਹਨ, ਜੋ ਜੀਵਨ ਦੇ ਹਰ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਮਦਦਗਾਰ ਸਾਬਤ ਹੁੰਦੇ ਹਨ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ, ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।