ਕੋਟ ਈਸੇ ਖਾਂ,7 ਅਗਸਤ (ਜਸ਼ਨ )ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-14 ਲੜਕਿਆਂ ਦੀ ਕ੍ਰਿਕਟ ਟੀਮ ਨੇ 69ਵੀਆਂ ਜ਼ੋਨਲ ਸਕੂਲ ਖੇਡਾਂ 2025-26 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੱਲੋਟੀ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ।ਮੁਕਾਬਲਿਆਂ ਦੌਰਾਨ ਹੇਮਕੁੰਟ ਸਕੂਲ ਦੇ ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਚ ਹਰਸ਼ਦੀਪ ਸਿੰਘ, ਜਿੰਦਰਪਾਲ ਸਿੰਘ, ਸੁਰਿੰਦਰਪਾਲ ਸਿੰਘ, ਮਹੇਸ਼ ਕੁਮਾਰ ਅਤੇ ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਜੇਤੂ ਟੀਮ, ਕੋਚ ਸਾਹਿਬਾਨ ਅਤੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਦਿੱਤਾ ਜਾਂਦਾ ਹੈ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਸਫਲਤਾ ਖਿਡਾਰੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਸਾਹਿਬਾਨ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਵੀ ਜੇਤੂ ਖਿਡਾਰੀਆਂ ਅਤੇ ਕੋਚ ਸਾਹਿਬਾਨ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਖ਼ਬਰਾਂ
ਹੇਮਕੁੰਟ ਸਕੂਲ ਦੀ ਅੰਡਰ-14 ਕ੍ਰਿਕਟ ਟੀਮ ਨੇ ਜ਼ੋਨਲ ਪੱਧਰ ’ਤੇ ਪ੍ਰਾਪਤ ਕੀਤਾ ਪਹਿਲਾ ਸਥਾਨ
* ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਜੇਤੂ ਟੀਮ, ਕੋਚ ਸਾਹਿਬਾਨ ਅਤੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ
8 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



