ਬਾਘਾ ਪੁਰਾਣਾ, 9 ਅਕਤੂਬਰ (ਜਸ਼ਨ ): ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਦਿਨੋਂ ਦਿਨ ਮਜਬੂਰ ਹੋ ਰਹੀ ਹੈ।ਕਾਂਗਰਸ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵਰਕਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਭੋਲਾ ਸਿੰਘ ਬਰਾੜ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਲਈ ਉਸ ਦਾ ਸੰਗਠਨ ਮਜ਼ਬੂਤ ਹੋਣਾ ਅਤੇ ਆਗੂਆਂ ਤੇ ਵਰਕਰਾਂ ਦਾ ਆਪਸੀ ਤਾਲਮੇਲ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਅਤੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਸੰਗਠਨਾਤਮਕ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਅਨੁਸਾਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ, ਲੋਕਾਂ ਦੀਆਂ ਆਸਾਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ ਅਤੇ ਜੇਕਰ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨ ਤਾਂ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ 2027 ਵਿੱਚ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ।