ਗੜ੍ਹਸ਼ੰਕਰ,10 ਸਿਤੰਬਰ(ਬਖਸ਼ੀ ) ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ ’ਤੇ ਸੈਲਾ ਖੁਰਦ ਦੀ ਅਨਾਜ ਮੰਡੀ ਨੇੜੇ ਅੱਜ ਦੇਰ ਸ਼ਾਮ ਇੱਕ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਰਾਏਪੁਰ ਗੁੱਜਰਾਂ ਅਤੇ ਸ਼ਕਤੀ ਸਿੰਘ ਵਾਸੀ ਕਿਤਣਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਸਪਲੈਂਡਰ ਮੋਟਰਸਾਈਕਲ ’ਤੇ ਸੈਲਾ ਖੁਰਦ ਤੋਂ ਆਪਣੇ ਪਿੰਡ ਵੱਲ ਜਾ ਰਹੇ ਸਨ। ਇਸ ਦੌਰਾਨ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਜਾ ਰਹੇ ਟਰਾਲੇ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਹਾਦਸੇ ਤੋਂ ਬਾਅਦ ਇੱਕ ਵਿਅਕਤੀ ਟਰਾਲੇ ਵਿੱਚ ਫਸ ਗਿਆ, ਜਦਕਿ ਦੂਜਾ ਸੜਕ ਕਿਨਾਰੇ ਜਾ ਡਿੱਗਿਆ। ਲੋਕਾਂ ਵੱਲੋਂ ਰੌਲਾ ਪਾਉਣ ’ਤੇ ਟਰਾਲਾ ਚਾਲਕ ਵਾਹਨ ਰੋਕ ਕੇ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਤੱਖਦਰਸ਼ੀਆਂ ਮੁਤਾਬਕ ਪੁਲਿਸ ਕਰੀਬ ਅੱਧੇ ਘੰਟੇ ਬਾਅਦ ਮੌਕੇ ’ਤੇ ਪਹੁੰਚੀ, ਜਦਕਿ ਐਂਬੂਲੈਂਸ ਇਸ ਤੋਂ ਕਾਫੀ ਦੇਰ ਬਾਅਦ ਪਹੁੰਚੀ। ਪੁਲਿਸ ਨੇ ਟਰਾਲਾ ਕਬਜ਼ੇ ਵਿੱਚ ਲੈ ਕੇ ਦੋਵੇਂ ਲਾਸ਼ਾਂ ਹਸਪਤਾਲ ਪਹੁੰਚਾ ਦਿੱਤੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਖ਼ਬਰਾਂ
ਭਿਆਨਕ ਸੜਕ ਹਾਦਸਾ, 2 ਦੀ ਮੌਤ,ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ ’ਤੇ ਮੋਟਰਸਾਈਕਲ ਸਵਾਰ ਆਏ ਟਰਾਲੇ ਦੀ ਲਪੇਟ ਵਿੱਚ
10 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



