ਧਰਮਕੋਟ, 4 ਅਗਸਤ (ਜਸ਼ਨ ) ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਦੇ ਭਵਿੱਖ ਲਈ ਕਾਂਗਰਸ ਪਾਰਟੀ ਦੀ ਸਰਕਾਰ ਦਾ ਬਣਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ’ਤੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕ ਅਜਿਹੀ ਜਮਾਤ ਹੈ ਜਿਸ ਨੇ ਹਮੇਸ਼ਾ ਹੀ ਸੂਬੇ ਦੇ ਹਰ ਵਰਗ ਦਾ ਖਿਆਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਸੂਝਵਾਨ ਅਤੇ ਦੂਰਅੰਦੇਸ਼ੀ ਲੀਡਰਸ਼ਿਪ ਦੀ ਲੋੜ ਹੈ ਜੋ ਕਿ ਸਿਰਫ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਕਾਂਗਰਸੀ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਇੱਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਰੇ ਸੀਨੀਅਰ ਅਤੇ ਜੂਨੀਅਰ ਆਗੂ, ਵਰਕਰ ਸਾਹਿਬਾਨ ਇੱਕ ਮੰਚ ’ਤੇ ਇਕੱਠੇ ਹੋ ਕੇ ਪੰਜਾਬ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ। ਜਦੋਂ ਤੱਕ ਅਸੀਂ ਇੱਕਜੁੱਟ ਨਹੀਂ ਹੋਵਾਂਗੇ ਉਦੋਂ ਤੱਕ ਪਾਰਟੀ ਨੂੰ ਮਜ਼ਬੂਤ ਨਹੀਂ ਕੀਤਾ ਜਾ ਸਕਦਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਲੋਕ ਵੀ ਚਾਹੁੰਦੇ ਹਨ ਕਿ ਸੂਬੇ ਵਿਚ ਫਿਰ ਤੋਂ ਕਾਂਗਰਸ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਅੰਤ ਵਿਚ ਉਨ੍ਹਾਂ ਸਮੂਹ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਨੂੰ ਵੀ ਲੋਕਾਂ ਨੇ ਪਰਖ ਲਿਆ ਹੈ ਅਤੇ ਆਮ ਆਦਮੀ ਪਾਰਟੀ ਦਾ ਰਾਜਭਾਗ ਵੀ ਲੋਕਾਂ ਨੇ ਦੇਖ ਲਿਆ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀ ਕਹਿਣੀ ਕਰਨੀ ਵਿਚ ਕੋਈ ਵਜ਼ਨ ਨਹੀਂ ਹੈ ਜਿਸ ਕਰਕੇ ਸੂਬੇ ਦੇ ਲੋਕ ਅੱਜ ਵੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਹਨ ਸ਼ਰੇਆਮ ਮੁਲਾਜ਼ਮ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਤੇ ਉਨਾਂ ਦੇ ਹੱਕਾਂ ਤੇ ਡਾਕਾ ਮਾਰਦਿਆਂ ਉਨ੍ਹਾਂ ਦੀ ਆਵਾਜ਼ ਲਾਠੀ ਨਾਲ ਦਬਾਈ ਜਾ ਰਹੀ ਹੈ।
ਖ਼ਬਰਾਂ
ਸੂਬੇ ਵਿਚ ਕਾਂਗਰਸ ਦੀ ਸਰਕਾਰ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ : ਇੰਦਰਜੀਤ ਤਲਵੰਡੀ ਭੰਗੇਰੀਆਂ
6 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



