ਮੋਗਾ , 3 ਨਵੰਬਰ (ਜਸ਼ਨ ) ਕਾਂਗਰਸ ਪਾਰਟੀ ਦੇ ਮੋਗਾ ਤੋਂ ਸਸ਼ਕਤ ਅਤੇ ਸੰਘਰਸ਼ਸ਼ੀਲ ਆਗੂ ਸਾਬਕਾ ਚੇਅਰਮੈਨ ਇਮਪ੍ਰੂਵਮੇੰਟ ਟਰੱਸਟ ਮੋਗਾ ਵਿਨੋਦ ਬਾਂਸਲ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ 4 ਨਵੰਬਰ ਨੂੰ ਸੰਗਰੂਰ ਵਿਖੇ ਪਹੁੰਚ ਰਹੇ ਹਨ, ਜਿੱਥੇ ਉਹ ਕਾਂਗਰਸ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਇਸ ਇਕੱਠ ਵਿੱਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਉਤਸ਼ਾਹਿਤ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਹਲਕਾ ਮੋਗਾ ਵਿਚ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕਾਂਗਰਸੀ ਵਰਕਰ ਆਪ ਮੁਹਾਰੇ ਹੋ ਕੇ ਵੱਡੀ ਗਿਣਤੀ ਵਿਚ ਬੱਸਾਂ, ਕਾਰਾਂ, ਜੀਪਾਂ ਅਤੇ ਹੋਰ ਵਾਹਨਾਂ ਰਾਹੀਂ ਸੰਗਰੂਰ ਵਿਖੇ ਹੋਣ ਵਾਲੇ ਇਸ ਇਕੱਠ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰਾਂ ਵਿਚ ਇਸ ਪ੍ਰੋਗਰਾਮ ਨੂੰ ਲੈ ਕੇ ਕਾਫ਼ੀ ਜੋਸ਼ ਹੈ ਅਤੇ ਹਰ ਵਰਗ ਦੇ ਕਾਂਗਰਸੀ ਆਗੂ ਤੇ ਵਰਕਰ ਇਸ ਵਿਚ ਆਪਣੀ ਹਾਜ਼ਰੀ ਲਗਵਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਜੱਗ ਜਾਣਦਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਮਸਲਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੀ ਆਈ ਹੈ। ਸੰਗਰੂਰ ਵਿਖੇ ਹੋਣ ਵਾਲਾ ਇਹ ਇਕੱਠ ਪਾਰਟੀ ਵਰਕਰਾਂ ਨੂੰ ਇੱਕ ਮੰਚ ’ਤੇ ਇਕੱਠੇ ਕਰਨ ਦਾ ਕੰਮ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਇਕੱਠ ਰਾਹੀਂ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਸਰਕਾਰ ਨੂੰ ਲੋਕਾਂ ਦੇ ਮੁੱਦਿਆਂ ਪ੍ਰਤੀ ਜਵਾਬਦੇਹ ਬਣਾਉਣ ਲਈ ਸੰਘਰਸ਼ ਜਾਰੀ ਰੱਖਣਗੇ।
ਖ਼ਬਰਾਂ
ਰਾਹੁਲ ਗਾਂਧੀ ਦੀ ਸੰਗਰੂਰ 4 ਦੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ : ਵਿਨੋਦ ਬਾਂਸਲ
3 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



