ਲੰਬੇ ਸਿਆਸੀ ਸਫ਼ਰ, ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਸ਼ਨ-2027 ਨੂੰ ਲੈ ਕੇ ਆਪਣਾ ‘ਕਾਲੇਕੇ’ ਨੇ ਪੱਖ ਖੁੱਲ੍ਹ ਕੇ ਰੱਖਿਆ
ਹਲਕੇ ਦੀ ਸਮੁੱਚੀ ਲੀਡਰਸ਼ਿਪ ਦੇ ਫ਼ੈਸਲੇ ਨਾਲ ਚੋਣ ਮੈਦਾਨ ’ਚ ਹਾਂ, ਵਿਰੋਧੀਆਂ ’ਤੇ ਵੀ ਸਾਧਿਆ ਨਿਸ਼ਾਨਾ
ਬਾਘਾ ਪੁਰਾਣਾ, 9 ਜੁਲਾਈ (ਜਸ਼ਨ ) ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਦਰਮਿਆਨ ਹਲਕਾ ਬਾਘਾ ਪੁਰਾਣਾ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਸੀਰ ਸਿੰਘ ਕਾਲੇਕੇ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਪਣੇ ਲੰਬੇ ਸਿਆਸੀ ਸਫ਼ਰ, ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਮਿਸ਼ਨ-2027 ਨੂੰ ਲੈ ਕੇ ਆਪਣਾ ਪੱਖ ਖੁੱਲ੍ਹ ਕੇ ਰੱਖਿਆ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਿਚ ਨਵੇਂ ਨਹੀਂ ਆਏ, ਸਗੋਂ ਸਾਲ 1995 ਤੋਂ ਪਾਰਟੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਤਿੰਨ ਦਹਾਕਿਆਂ ਤੋਂ ਉਨ੍ਹਾਂ ਦਾ ਪੂਰਾ ਪਰਿਵਾਰ ਕਾਂਗਰਸ ਪਾਰਟੀ ਦੀ ਨਿਰਸਵਾਰਥ ਸੇਵਾ ਕਰਦਾ ਆ ਰਿਹਾ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ, ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਹੈ ਅਤੇ ਕਦੇ ਵੀ ਅਹੁਦਿਆਂ ਜਾਂ ਨਿੱਜੀ ਲਾਭ ਦੀ ਖ਼ਾਤਰ ਪਾਰਟੀ ਨਾਲ ਸਮਝੌਤਾ ਨਹੀਂ ਕੀਤਾ। ਕਾਲੇਕੇ ਨੇ ਕਿਹਾ ਕਿ ਜਦੋਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਪੰਚ ਬਣਨ ਦਾ ਮੌਕਾ ਦਿੱਤਾ ਤਾਂ ਉਨ੍ਹਾਂ ਨੇ ਪਿੰਡ ਦੇ ਵਿਕਾਸ ਨੂੰ ਪਹਿਲ ਦਿੱਤੀ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਦਿਨ-ਰਾਤ ਕੰਮ ਕੀਤਾ। ਇਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਵਫ਼ਾਦਾਰੀ ਨੂੰ ਦੇਖਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ। ਉਨ੍ਹਾਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਹਲਕਾ ਬਾਘਾ ਪੁਰਾਣਾ ਦੀ ਸੰਗਠਨਾਤਮਕ ਕਮਾਂਡ ਉਨ੍ਹਾਂ ਦੇ ਹੱਥਾਂ ਵਿਚ ਸੌਂਪੀ, ਜਿਸ ਤੋਂ ਬਾਅਦ ਉਹ ਹਲਕੇ ਦੀ ਨੁਮਾਇੰਦਗੀ ਸੂਬਾ ਅਤੇ ਜ਼ਿਲਾ ਪੱਧਰ ਦੇ ਹਰ ਪ੍ਰੋਗਰਾਮ ਵਿਚ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਨਾਲ ਸਬੰਧਤ ਪਾਰਟੀ ਦੀਆਂ ਮੀਟਿੰਗਾਂ ਅਤੇ ਸੰਗਠਨਾਤਮਕ ਪ੍ਰੋਗਰਾਮ ਵੀ ਉਨ੍ਹਾਂ ਦੀ ਅਗਵਾਈ ਹੇਠ ਕਰਵਾਏ ਜਾਂਦੇ ਰਹੇ ਹਨ।
ਜਗਸੀਰ ਸਿੰਘ ਕਾਲੇਕੇ ਨੇ ਟਿਕਟ ਦੇ ਹੋਰ ਦਾਅਵੇਦਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਆਗੂ, ਜੋ ਅੱਜ ਆਪਣੇ ਆਪ ਨੂੰ ਕਾਂਗਰਸ ਦਾ ਹਿਤੈਸ਼ੀ ਦੱਸ ਰਹੇ ਹਨ, ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਹੋਰ ਚੋਣ ਨਿਸ਼ਾਨ ’ਤੇ ਚੋਣ ਲੜੇ ਸਨ। ਅਜਿਹੇ ਲੋਕਾਂ ਨੂੰ ਨੈਤਿਕ ਤੌਰ ’ਤੇ ਕਾਂਗਰਸ ਦੀ ਟਿਕਟ ਮੰਗਣ ਦਾ ਕੋਈ ਹੱਕ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰ ਔਖੇ-ਸੌਖੇ ਵੇਲੇ ਕਾਂਗਰਸ ਦਾ ਸਾਥ ਦਿੱਤਾ ਹੈ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ ’ਤੇ ਨਾ ਤਾਂ ਹਾਈਕਮਾਂਡ ਨੂੰ ਕੋਈ ਸ਼ੱਕ ਹੈ ਅਤੇ ਨਾ ਹੀ ਹਲਕੇ ਦੇ ਵਰਕਰਾਂ ਨੂੰ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਾਅਵੇਦਾਰੀ ਕਿਸੇ ਨਿੱਜੀ ਮਹੱਤਵਾਕਾਂਕਸ਼ਾ ਦਾ ਨਤੀਜਾ ਨਹੀਂ, ਸਗੋਂ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ, ਪੰਚਾਂ, ਸਰਪੰਚਾਂ ਅਤੇ ਸੀਨੀਅਰ ਆਗੂਆਂ ਦੀ ਸਹਿਮਤੀ ਨਾਲ ਉਹ ਮੈਦਾਨ ਵਿਚ ਆਏ ਹਨ। ਕਾਲੇਕੇ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਹਾਈਕਮਾਂਡ ਇਸ ਵਾਰ ਉਨ੍ਹਾਂ ਦੀ ਲੰਬੀ ਸੇਵਾ ਦਾ ਸਨਮਾਨ ਕਰਦਿਆਂ ਬਾਘਾ ਪੁਰਾਣਾ ਤੋਂ ਪਾਰਟੀ ਦੀ ਟਿਕਟ ਦੇਵੇਗੀ ਅਤੇ ਉਹ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਟੀਮ ਇਸ ਸਮੇਂ ਹਲਕੇ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਬੁਨਿਆਦ ਤਿਆਰ ਕੀਤੀ ਜਾ ਰਹੀ ਹੈ।
ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਉਹ ਸਾਲ 1995 ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਕਦੇ ਵੀ ਨਿੱਜੀ ਲਾਭ ਜਾਂ ਅਹੁਦੇ ਦੀ ਖ਼ਾਤਰ ਪਾਰਟੀ ਦਾ ਸਾਥ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਕਈ ਵਾਰ ਔਖੇ ਹਾਲਾਤ ਵੀ ਆਏ, ਪਰ ਉਨ੍ਹਾਂ ਨੇ ਹਮੇਸ਼ਾ ਇੱਕ ਸੱਚੇ ਕਾਂਗਰਸੀ ਸਿਪਾਹੀ ਵਜੋਂ ਪਾਰਟੀ ਦਾ ਝੰਡਾ ਬੁਲੰਦ ਰੱਖਿਆ। ਉਨ੍ਹਾਂ ਅਨੁਸਾਰ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦੀ ਇਸ ਵਫ਼ਾਦਾਰੀ ਨੂੰ ਦੇਖਦਿਆਂ ਹੀ 2022 ਦੀਆਂ ਚੋਣਾਂ ਤੋਂ ਬਾਅਦ ਹਲਕਾ ਬਾਘਾ ਪੁਰਾਣਾ ਦੀ ਸੰਗਠਨਾਤਮਕ ਕਮਾਂਡ ਉਨ੍ਹਾਂ ਨੂੰ ਸੌਂਪੀ। ਕਾਲੇਕੇ ਨੇ ਕਿਹਾ ਕਿ ਉਹ ਅੱਜ ਵੀ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਹਲਕੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ।
ਜਗਸੀਰ ਸਿੰਘ ਕਾਲੇਕੇ ਨੇ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਨਿੱਜੀ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਕਾਂਗਰਸੀ ਵਰਕਰਾਂ, ਪੰਚਾਂ, ਸਰਪੰਚਾਂ ਅਤੇ ਸੀਨੀਅਰ ਆਗੂਆਂ ਦੀ ਸਹਿਮਤੀ ਅਤੇ ਸਮਰਥਨ ਤੋਂ ਬਾਅਦ ਹੀ ਉਹ ਟਿਕਟ ਦੇ ਦਾਅਵੇਦਾਰ ਵਜੋਂ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਹਰ ਮਿਹਨਤੀ ਵਰਕਰ ਦੀ ਇੱਛਾ ਹੁੰਦੀ ਹੈ ਕਿ ਉਸ ਨੂੰ ਵੀ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲੇ, ਪਰ ਕੁਝ ਲੋਕ ਹਮੇਸ਼ਾ ਚਾਹੁੰਦੇ ਹਨ ਕਿ ਚੋਣ ਲੜਨ ਦਾ ਮੌਕਾ ਸਿਰਫ਼ ਉਨ੍ਹਾਂ ਤੱਕ ਹੀ ਸੀਮਤ ਰਹੇ। ਕਾਲੇਕੇ ਨੇ ਵਿਸ਼ਵਾਸ ਜਤਾਇਆ ਕਿ ਕਾਂਗਰਸ ਹਾਈਕਮਾਂਡ ਇਸ ਵਾਰ ਯੋਗਤਾ, ਵਫ਼ਾਦਾਰੀ ਅਤੇ ਲੰਬੀ ਸੇਵਾ ਨੂੰ ਤਰਜੀਹ ਦੇਵੇਗੀ ਅਤੇ ਬਾਘਾ ਪੁਰਾਣਾ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏਗੀ।
ਖ਼ਬਰਾਂ
ਬਾਘਾ ਪੁਰਾਣਾ ਦੇ ਕਾਂਗਰਸੀ ਵਰਕਰਾਂ, ਪੰਚਾਂ, ਸਰਪੰਚਾਂ ਅਤੇ ਸੀਨੀਅਰ ਆਗੂਆਂ ਦੀ ਸਹਿਮਤੀ ਅਤੇ ਸਮਰਥਨ ਤੋਂ ਬਾਅਦ ਹੀ ਮੈਂ ਟਿਕਟ ਦੇ ਦਾਅਵੇਦਾਰ ਵਜੋਂ ਅੱਗੇ ਆਇਆ : ਜਗਸੀਰ ਸਿੰਘ ਕਾਲੇਕੇ
* ਕਾਂਗਰਸ ਹਾਈਕਮਾਂਡ ਯੋਗਤਾ, ਵਫ਼ਾਦਾਰੀ ਅਤੇ ਲੰਬੀ ਸੇਵਾ ਨੂੰ ਤਰਜੀਹ ਦੇਵੇਗੀ ਅਤੇ ਬਾਘਾ ਪੁਰਾਣਾ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏਗੀ: ਕਾਲੇਕੇ
10 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



