ਮੋਗਾ 12 ਅਗਸਤ ( ਜਸ਼ਨ ) ਅੱਜ ਪੰਜਾਬ ਬੇਹੱਦ ਨਾਜ਼ੁਕ ਦੌਰ ਵਿਚੋਂ ਦੀ ਲੰਘ ਰਿਹਾ ਹੈ ਅਤੇ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਜੀ ਰਹੇ ਹਨ ਅਤੇ ਨਸ਼ਿਆਂ ਦਾ ਐਨਾ ਬੋਲਬਾਲਾ ਹੈ ਕਿ ਹਰ ਗਲੀ ਮੁਹੱਲੇ ਵਿੱਚ ਨਸ਼ਾ ਮਿਲਦਾ ਹੈ ਅਤੇ ਸਰਕਾਰ ਦੀ ਸਰਪ੍ਰਸਤੀ ਹੇਠ ਨਸ਼ਾ ਤਸਕਰ ਬੇਖੌਫ ਹੋਕੇ ਨਸ਼ਾ ਵੇਚਦੇ ਹਨ ਜਿਸ ਨਾਲ ਸਾਡੀ ਨੌਜਵਾਨੀ ਦਿਨੋ ਦਿਨ ਨਸ਼ਿਆਂ ਵਿੱਚ ਗਲਤਾਨ ਹੋਕੇ ਮੌਤ ਦੇ ਮੂੰਹ ਵਿੱਚ ਜਾ ਰਹੀ ਹੈ ਅਤੇ ਜੇਕਰ ਪੰਜਾਬ, ਪੰਜਾਬੀਅਤ ਤੇ ਸਾਡੀ ਨੌਜਵਾਨ ਪੀੜ੍ਹੀ ਬਚਾਉਣੀ ਹੈ ਤਾਂ ਸੂਬੇ ਦੇ ਹਰ ਵਿਅਕਤੀ ਨੂੰ ਅਮ੍ਰਿਤਪਾਲ ਸਿੰਘ ਖਾਲਸਾ ਦੀ ਪਾਰਟੀ ਵਾਰਿਸ ਪੰਜਾਬ ਦੇ ਨਾਲ ਜੁੜਨਾ ਪਵੇਗਾ ਤਾਂ ਹੀ ਪੰਜਾਬ ਦੀ ਭਲਾਈ ਹੋ ਸਕਦੀ ਹੈ। ਇਹ ਪ੍ਰਗਟਾਵਾ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਰਣੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਦਸਾ ਨੂੰ ਬਦਲਣ ਵਾਸਤੇ ਚਿੰਤਕ ਲੋਕ ਧੜਾਧੜ ਪਾਰਟੀ ਨਾਲ ਜੁੜ ਰਹੇ ਹਨ ਅਤੇ ਸਾਲ 2027 ਦੀਆਂ ਚੋਣਾਂ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ ਅਤੇ ਵਾਰਿਸ ਪੰਜਾਬ ਦੇ ਪਾਰਟੀ ਦੀ ਸਰਕਾਰ ਬਣੇਗੀ ਤੇ ਪੰਜਾਬ ਦੀ ਦਿਸਾ ਅਤੇ ਦਸ਼ਾ ਬਦਲਣ ਦੇ ਨਾਲ ਸੂਬੇ ਵਿੱਚ ਪੰਥਕ ਮਜ਼ਬੂਤੀ ਵੀ ਲਿਆਂਦੀ ਜਾਵੇਗੀ। ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ ਅਤੇ ਸੂਬੇ ਵਿੱਚ ਤਰੱਕੀ, ਵਿਕਾਸ ਤੇ ਅਮਨ ਚੈਨ ਲਿਆਂਦਾ ਜਾਵੇਗਾ ਤਾਂ ਕਿ ਸੂਬੇ ਦੇ ਲੋਕ ਆਪਣੇ ਆਪ ਨੂੰ ਅਸਰੁਖਿਅਤ ਮਹਿਸੂਸ ਨਾਂ ਕਰਨ। ਰਣੀਆਂ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਇੱਕ ਪੰਥ ਹਿਤੈਸ਼ੀ ਅਤੇ ਹਰ ਵਰਗ ਦੀ ਸਤਿਕਾਰਤ ਪਾਰਟੀ ਹੈ ਸਰਕਾਰ ਆਉਣ ਤੇ ਹਰੇਕ ਵਰਗ ਨੂੰ ਬੁਨਿਆਦੀ ਸਹੂਲਤਾਂ ਮਿਲਣਗੀਆਂ