ਨਿਹਾਲ ਸਿੰਘ ਵਾਲਾ,9 ਅਗਸਤ (ਲਛਮਣਜੀਤ ਸਿੰਘ ਪੁਰਬਾ ):ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਸੇਖੋਂ ਵਲੋਂ ਆਰੰਭੀਆਂ ਸਰਗਰਮੀਆਂ ਨੇ ਵਿਰੋਧੀਆਂ ਨੂੰ ਪੱਬਾਂ ਭਾਰ ਹੋਣ ਲਈ ਮਜਬੂਰ ਦਿੱਤਾ ਹੈ । ਹਰਿੰਦਰ ਸਿੰਘ ਸੇਖੋਂ ਨੇ ਭਾਰਤੀ ਜਨਤਾ ਪਾਰਟੀ ਲਈ 2027 ਦੀਆਂ ਚੋਣਾਂ ਜਿੱਤਣ ਵਾਸਤੇ ਤਿਆਰੀ ਮੀਟਿੰਗਾਂ ਕਰਕੇ ਵੱਖ ਵੱਖ ਪਾਰਟੀਆਂ ਨੂੰ ਸੋਚਾਂ ਲਈ ਮਜਬੂਰ ਕਰ ਦਿੱਤਾ ਹੈ।ਪਿਛਲੇ ਦਿਨੀਂ ਮੋਗੇ ਜਿਲੇ ਦਾ ਹਲਕਾ ਨਿਹਾਲ ਸਿੰਘ ਵਾਲਾ ਅਤੇ ਹਲਕਾ ਧਰਮਕੋਟ ਦੇ ਵੱਖ ਵੱਖ ਪਿੰਡਾਂ ਵਿੱਚੋਂ ਭਾਰਤੀ ਜਨਤਾ ਪਾਰਟੀ ਵਿੱਚ 35 ਪਰਿਵਾਰ ਸ਼ਾਮਿਲ ਕਰਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਸੇਖੋਂ ਅਤੇ ਭਾਰਤੀ ਜਨਤਾ ਪਾਰਟੀ ਦੇ ਜੁਝਾਰੂ ਆਗੂ ਭੋਲਾ ਸਿੰਘ ਧਾਲੀਵਾਲ ਨੇ ਸਿਆਸੀ ਹਲਕਿਆਂ ਵਿਚ ਹਨੇਰੀ ਲਿਆਂਦੀ ਪਈ ਹੈ ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਹੁਣ ਭਾਜਪਾ ਨੂੰ ਪੰਜਾਬ ਵਿਚ ਸੱਤਾ ਵਿਚ ਆਉਣ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ ਅਤੇ ਭਾਜਪਾ ਦੀ ਪਹਿਲਕਦਮੀ ਨਸ਼ਿਆਂ ਦਾ ਖ਼ਾਤਮਾ ਰਹੇਗੀ ।
ਖ਼ਬਰਾਂ
ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਹਲਕਿਆਂ ਦੇ ਵੱਖ ਵੱਖ ਪਿੰਡਾਂ ਵਿੱਚੋਂ ਭਾਰਤੀ ਜਨਤਾ ਪਾਰਟੀ ਵਿੱਚ 35 ਪਰਿਵਾਰ ਸ਼ਾਮਿਲ ਕਰਦਿਆਂ, ਹਰਿੰਦਰ ਸਿੰਘ ਸੇਖੋਂ ਨੇ ਕਿਹਾ: ਭਾਜਪਾ ਨੂੰ ਪੰਜਾਬ ਵਿਚ ਸੱਤਾ ਵਿਚ ਆਉਣ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ
9 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



