ਮੋਗਾ, 16 ਅਗਸਤ (ਜਸ਼ਨ )15 ਅਗਸਤ 1947 ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣਾ ਹਰ ਦੇਸ਼ ਵਾਸੀ ਦਾ ਫਰਜ਼ ਹੈ। ਆਜ਼ਾਦੀ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਕਰਨਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਾ ਵੀ ਸਾਡਾ ਕੌਮੀ ਫਰਜ਼ ਹੈ, ਤਾਂ ਜੋ ਸ਼ਹੀਦਾਂ ਵੱਲੋਂ ਦੇਖਿਆ ਗਿਆ ਆਜ਼ਾਦ ਭਾਰਤ ਦਾ ਸੁਪਨਾ ਸਾਕਾਰ ਹੋ ਸਕੇ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਅਤੇ ਕੋਟਕਪੂਰਾ ਬਾਈਪਾਸ ਸਥਿਤ ਨਿਰਮੋਹੀ ਕੁਸ਼ਟ ਆਸ਼ਰਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪ੍ਰਗਟ ਕੀਤੇ। ਇਸ ਮੌਕੇ ਸੀਨੀਅਰ ਭਾਜਪਾ ਆਗੂ, ਕੌਂਸਲਰ ਵਿੱਕੀ ਸਿਤਾਰਾ, ਕੌਂਸਲਰ ਟੋਨੀ ਸਿਤਾਰਾ, ਅਮਿਤ ਗੁਪਤਾ, ਸੋਨੀ , ਉਮਾਕਾਂਤ ਰਾਏ, ਸ਼ਸ਼ੀਕਾਂਤ, ਭੁਪਿੰਦਰ ਹੈੱਪੀ, ਧਰਮਵੀਰ ਭਾਰਤੀ, ਸੰਜੀਵ ਅਗਰਵਾਲ, ਜਤਿੰਦਰ ਚੱਢਾ, ਰਾਜਿੰਦਰ ਗਾਬਾ, ਸੁਸ਼ੀਲ ਜੈਦਕਾ ਸਮੇਤ ਭਾਜਪਾ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਡਾ. ਸੀਮਾਂਤ ਗਰਗ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਰਤ ਵਾਸੀ ਜਿਸ ਆਜ਼ਾਦੀ ਦਾ ਆਨੰਦ ਮਾਣ ਰਹੇ ਹਨ, ਉਸ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਾਡੇ ਸ਼ਹੀਦਾਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਆਪਣੀ ਪਹਿਚਾਣ ਗੁਆ ਬੈਠਦੀਆਂ ਹਨ। ਇਸ ਲਈ ਸਾਨੂੰ ਸਮੇਂ-ਸਮੇਂ ’ਤੇ ਆਪਣੇ ਤਿਰੰਗੇ ਝੰਡੇ ਅਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਤਿਕਾਰ ਅਤੇ ਸਲਾਮ ਕਰਨਾ ਚਾਹੀਦਾ ਹੈ।
ਖ਼ਬਰਾਂ
ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣਾ ਸਾਡਾ ਫਰਜ਼ : ਡਾ. ਸੀਮਾਂਤ ਗਰਗ
17 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



