
ਮੋਗਾ , 8 ਜੁਲਾਈ( ਜਸ਼ਨ )
ਭਾਜਪਾ ਵਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਉਣ ਲਈ ਵੱਖ ਆਖ ਪ੍ਰੋਗਰਾਮਾਂ ਆਯੋਜਨ ਕੀਤਾ ਜਾ ਰਿਹਾ । ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਡਾ . ਸੀਮਾਂਤ ਗਰਗ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਇੱਕ ਸੰਯੁਕਤ ਭਾਰਤ ਦੀ ਕਲਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਦਾ ਮੰਨਣਾ ਸੀ ਕਿ ਇੱਕ ਦੇਸ਼ ਵਿੱਚ ਦੋ ਸੰਵਿਧਾਨ, ਦੋ ਮੁਖੀ ਅਤੇ ਦੋ ਝੰਡੇ ਮੌਜੂਦ ਨਹੀਂ ਹੋ ਸਕਦੇ। ਡਾ . ਸੀਮਾਂਤ ਗਰਗ ਨੇ ਅੱਗੇ ਕਿਹਾ ਕਿ ਡਾ. ਮੁਖਰਜੀ ਨੇ ਇਸ ਵਿਚਾਰਧਾਰਾ ਨੂੰ ਲਾਗੂ ਕਰਨ ਲਈ ਆਪਣੀ ਯਾਤਰਾ ਸ਼ੁਰੂ ਕੀਤੀ ਸੀ ਅਤੇ ਇਸੇ ਉਦੇਸ਼ ਲਈ ਜੰਮੂ-ਕਸ਼ਮੀਰ ਵਿੱਚ ਦਾਖਲ ਹੋਏ ਸਨ।
ਡਾ . ਸੀਮਾਂਤ ਗਰਗ ਨੇ ਕਿਹਾ ਕਿ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਹੈ ਅਤੇ ਅਸੀਂ ਸਾਰੇ ਉਨ੍ਹਾਂ ਨੂੰ ਯਾਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਨੂੰ ਹਟਾਉਣਾ, ਜਿਸ ਪਿੱਛੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪ੍ਰੇਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਨੇ ਮੁੱਖ ਭੂਮਿਕਾ ਨਿਭਾਈ ਸੀ, ਅੱਜ ਸਾਕਾਰ ਹੋ ਗਿਆ ਹੈ। ਡਾ . ਸੀਮਾਂਤ ਗਰਗ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਮੁੱਲਾਂ ਤੋਂ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਸਾਡਾ ਪਰਮ ਧਰਮ ਹੋਣਾ ਚਾਹੀਦੈ ।




