ਜੋਗਿੰਦਰ ਸਿੰਘ ਮਾਨ
ਮਾਨਸਾ: ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪੋਸਟਮਾਰਟਮ ਲਈ ਚੰਡੀਗੜ੍ਹ ਸਥਿਤ ਪੀਜੀਆਈ ਪਹੁੰਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਸਲਾਹਕਾਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਬਾਰਾਂ ਵਜੇ ਮਾਨਸਾ ਤੋਂ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਲੈ ਕੇ ਇੱਕ ਕਾਫ਼ਲਾ ਰਵਾਨਾ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਪੀਜੀਆਈ ਵਿੱਚ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਈ ਸਹਿਮਤੀ ਤਹਿਤ ਮ੍ਰਿਤਕ ਦੇਹ ਦਾ ਪੀਜੀਆਈ ਤੋਂ ਪੋਸਟਮਾਰਟਮ ਕਰਵਾਉਣ ਦਾ ਫ਼ੈਸਲਾ ਹੋਇਆ ਸੀ।