ਤਰਨਤਾਰਨ, ਅਮਿਤ ਮਰਵਾਹਾ:
ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਤਰਨਤਾਰਨ ਪੁਲਿਸ ਲਾਈਨ ਵਿਖੇ ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਵਿੱਚ ਕੇ.ਡੀ. ਇੰਟਰਨੈਸ਼ਨਲ ਸਕੂਲ ਦੇ ਅੰਡਰ-17 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।

11 ਸਤੰਬਰ 2026 ਨੂੰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਕੇ.ਡੀ. ਇੰਟਰਨੈਸ਼ਨਲ ਸਕੂਲ ਦੀ ਅੰਡਰ-17 ਫੁੱਟਬਾਲ ਟੀਮ ਨੇ ਪੂਰੇ ਤਰਨਤਾਰਨ ਬਲਾਕ ਦੀਆਂ ਟੀਮਾਂ ਨਾਲ ਮੁਕਾਬਲਾ ਕੀਤਾ। ਟੀਮ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਬਿਹਤਰੀਨ ਤਾਲਮੇਲ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਪ੍ਰਬੰਧਕਾਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਜਿਹੇ ਮੁਕਾਬਲੇ ਬੱਚਿਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮਵਿਸ਼ਵਾਸ ਪੈਦਾ ਕਰਦੇ ਹਨ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਗੌਤਮ ਸੂਦ, ਪ੍ਰਿੰਸੀਪਲ ਡਾ. ਰੀਤੂ ਅਰੋੜਾ ਸਖੂਜਾ, ਐਡਮਿਨ ਹੈੱਡ ਰਾਕੇਸ਼ ਬਾਂਸਲ, ਫੁੱਟਬਾਲ ਕੋਚ ਕਰਨ ਸਿੰਘ ਅਤੇ ਸਮੂਹ ਸਕੂਲ ਸਟਾਫ ਵੱਲੋਂ ਜੇਤੂ ਖਿਡਾਰੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਅਤੇ ਹੋਰ ਉੱਚੇਰੇ ਭਵਿੱਖ ਦੀ ਕਾਮਨਾ ਕੀਤੀ।