ਮੋਗਾ , 28 ਮਈ( ਜਸ਼ਨ )
ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਕੇਵਲ ਸਿੰਘ ਢਿੱਲੋ ਨੂੰ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਨਿਯੁਕਤੀ ਸਬੰਧੀ ਇਹ ਆਦੇਸ਼ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਇਸ ਸਮੇਂ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਦੀ ਜਿੰਮੇਵਾਰੀ ਨਿਭਾ ਰਹੇ ਸਨ ਅਤੇ ਅਸ਼ਵਨੀ ਸ਼ਰਮਾ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰ ਰਹੇ ਸਨ।
ਇਸ ਨਵੀਂ ਨਿਯੁਕਤੀ ਨਾਲ ਰਾਜ ਵਿਚ ਨਵੀਆਂ ਸਿਆਸੀ ਸਰਗਰਮੀਆਂ ਸ਼ੁਰੂ ਹੋਣ ਦੀ ਉਮੀਦ ਬੱਝ ਗਈ ਹੈ।ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਜ਼ਿਲਾ ਪ੍ਰਧਾਨ , ਡਾ.ਸੀਮਾਂਤ ਗਰਗ ਸਾਬਕਾ ਜ਼ਿਲਾ ਪ੍ਰਧਾਨ ਅਤੇ ਦੇਵ ਪ੍ਰਿਆ ਤਿਆਗੀ ਜ਼ਿਲ੍ਹਾ ਉਪ ਪ੍ਰਧਾਨ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਨਿਯੁਕਤੀ ਉਪਰੰਤ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ।
ਮੋਗਾ ਦੇ ਜ਼ਿਲਾ ਦਫਤਰ ਤੋਂ ਜਾਰੀ ਪ੍ਰੈਸ ਨੋਟ ਮੁਤਾਬਿਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਹੋਣ ਤੇ ਵਧਾਈਆਂ ਦਿਤੀਆਂ ਗਈਆਂ ਨੇ ਅਤੇ
ਇਸ ਖੁਸ਼ੀ ਦੇ ਮੌਕੇ 'ਤੇ ਅੱਜ ਸ਼ਾਮ 04:30 ਵਜੇ ਜਿਲ੍ਹਾ ਭਾਜਪਾ ਦਫ਼ਤਰ ਮੋਗਾ ਵਿਖੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜਸ਼ਨ ਵੀ ਮਨਾਇਆ ਜਾਵੇਗਾ।
ਸਾਰੇ ਭਾਜਪਾ ਦੇ ਸਾਥੀਆਂ ਅਤੇ ਸਮਰਥਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਅੱਜ ਮਿਤੀ 28 ਮਈ 2026 ਨੂੰ ਠੀਕ 04:30 ਵਜੇ ਜਿਲ੍ਹਾ ਭਾਜਪਾ ਦਫ਼ਤਰ, ਮੋਗਾ ਵਿਖੇ ਪਹੁੰਚਣ ਦੀ ਕਿਰਪਾ ਕਰਨ ।