ਅਜਨਾਲਾ ,20 ਮਈ (ਜਸ਼ਨ )26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮਾਣਯੋਗ ਹਾਈਕੋਰਟ ਨੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ’ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਇਲਾਕੇ ਦੀ ਸਿਆਸਤ ਵਿੱਚ ਕਾਫੀ ਚਰਚਾ ਛਿੜ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਬ੍ਰਿਜ ਮੋਹਣ ਔਲ ਨੇ ਦੱਸਿਆ ਕਿ ਅਦਾਲਤ ਵਿੱਚ ਵਾਰਡਬੰਦੀ ਦੀ ਪ੍ਰਕਿਰਿਆ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਵਿੱਚ ਹਾਲੇ ਤੱਕ ਵਾਰਡਬੰਦੀ ਦੀ ਪ੍ਰਕਿਰਿਆ ਪੂਰੀ ਨਹੀਂ ਹੋਈ, ਜਿਸ ਕਰਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੋਣਾਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਵਾਰਡਬੰਦੀ ਦੀ ਕਾਰਵਾਈ ਪੂਰੀ ਨਹੀਂ ਹੁੰਦੀ, ਉਦੋਂ ਤੱਕ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਇਸ ਫੈਸਲੇ ਤੋਂ ਬਾਅਦ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵਿੱਚ ਹਲਚਲ ਮਚ ਗਈ ਹੈ।