ਜੋਗਿੰਦਰ ਸਿੰਘ ਮਾਨ
ਮਾਨਸਾ, 2 ਨਵੰਬਰ :
ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਦੌਰਾਨ ਹੋਏ ਵਿਵਾਦ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਕਿਸਾਨ ਆਗੂ ਅਤੇ ਵਾਰਿਸ ਪੰਜਾਬ ਦੇ ਕਾਰਕੁੰਨ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਦਾ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਗਿਆ। ਪੁਲਿਸ ਨੇ ਦਲੀਲ ਦਿੱਤੀ ਕਿ ਲੱਖਾ ਸਿਧਾਣਾ ਦਾ ਮੋਬਾਈਲ ਫ਼ੋਨ ਬਰਾਮਦ ਕਰਵਾਉਣਾ ਹੈ। ਹਾਲਾਂਕਿ, ਅਦਾਲਤ ਨੇ ਪੁਲੀਸ ਦੀ ਮੰਗ ਮਨਜ਼ੂਰ ਨਹੀਂ ਕੀਤੀ ਅਤੇ ਦੋਵਾਂ ਨੂੰ ਸਿਰਫ਼ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।
ਖ਼ਬਰਾਂ
ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਨੂੰ ਝਟਕਾ,ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
* ਪੁਲੀਸ ਨੇ ਮੰਗਿਆ ਸੀ 10 ਦਿਨ ਦਾ ਰਿਮਾਂਡ, ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਦਿੱਤੀ ਮਨਜ਼ੂਰੀ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



