ਮੋਗਾ, 15 ਜੁਲਾਈ(ਲਛਮਣਜੀਤ ਸਿੰਘ ਪੁਰਬਾ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਰਜਿ. 283) ਦੀ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਨੇ ਚਲਾਈ, ਜਦਕਿ ਮੀਡੀਆ ਨੂੰ ਜਾਣਕਾਰੀ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦਿੱਤੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸੂਬਾ ਆਗੂ ਮੋਹਣ ਸਿੰਘ ਜੀਦੜਾ, ਸੂਰਤ ਸਿੰਘ ਕਾਦਰਵਾਲਾ, ਮੁਖਤਿਆਰ ਸਿੰਘ ਦੀਨਾ ਸਾਹਿਬ, ਸਾਹਿਬ ਸਿੰਘ ਬੋਗੇਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਗੁਰਜੰਤ ਸਿੰਘ ਗਗੜਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚੋਟੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ।
ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ, ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਜਥੇਬੰਦੀ ਦੇ ਵਿਸਥਾਰ ਅਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦੇ ਪ੍ਰੋਗਰਾਮ ਨੂੰ ਜ਼ਿਲ੍ਹਾ ਮੋਗਾ ਵਿੱਚ ਪੂਰੀ ਤਾਕਤ ਨਾਲ ਸਫ਼ਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ਼ ਕਰਨ, ਹਰ ਪਿੰਡ ਵਿੱਚ ਨਵੇਂ ਮੈਂਬਰ ਬਣਾਉਣ, ਬਲਾਕ ਅਤੇ ਪਿੰਡ ਇਕਾਈਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀ ਉਪਜਾਊ ਜ਼ਮੀਨ ਖੋਹਣ ਦੀ ਨੀਤੀ ਹੈ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਕਿਸਾਨ ਵਿਰੋਧੀ ਨੀਤੀ ਵਾਪਸ ਨਾ ਲਈ ਤਾਂ ਜਥੇਬੰਦੀ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਵਿੱਢੇਗੀ ਅਤੇ ਲੋੜ ਪੈਣ 'ਤੇ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਵੀ ਪਿੱਛੇ ਨਹੀਂ ਹਟੇਗੀ।
ਦੌਲਤਪੁਰਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਦਿਨੋ-ਦਿਨ ਵੱਧ ਰਿਹਾ ਹੈ। ਹਰ ਰੋਜ਼ ਬੱਚੇ, ਬਜ਼ੁਰਗ, ਔਰਤਾਂ ਅਤੇ ਕਿਸਾਨ ਇਨ੍ਹਾਂ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਅਤੇ ਪੱਕਾ ਹੱਲ ਨਾ ਕੀਤਾ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਲੋਕਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਵੱਡਾ ਜਨ ਅੰਦੋਲਨ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਹਰ ਮੁੱਦੇ 'ਤੇ ਜਥੇਬੰਦੀ ਪਹਿਲਾਂ ਵਾਂਗ ਡਟ ਕੇ ਸੰਘਰਸ਼ ਕਰੇਗੀ। ਬਲਾਕ ਅਤੇ ਪਿੰਡ ਇਕਾਈਆਂ ਨੂੰ ਹੋਰ ਸਰਗਰਮ ਕਰਨ, ਨਵੇਂ ਮੈਂਬਰ ਬਣਾਉਣ ਅਤੇ ਆਉਣ ਵਾਲੇ ਸਾਰੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਸਾਰੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।
ਇਸ ਮੌਕੇ ਮੀਟਿੰਗ ਵਿੱਚ ਬਲਾਕ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਸਤਿੰਦਰਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ, ਸੁਖਵੀਤ ਸਿੰਘ, ਬੰਤ ਸਿੰਘ (ਬਲਾਕ ਸਕੱਤਰ), ਪਿਸ਼ੋਰਾ ਸਿੰਘ ਮੁੰਡੀ ਜਮਾਲ ਤੋਂ ਇਲਾਵਾ ਸੁਰਜੀਤ ਸਿੰਘ ਰਾਊਕੇ ਕਲਾਂ, ਜਗਜੀਤ ਸਿੰਘ ਲੋਹਾਰਾ, ਹਰਮੀਤ ਸਿੰਘ ਪੱਤੋ ਹੀਰਾ ਸਿੰਘ, ਕਰਨੈਲ ਸਿੰਘ ਨਿਹਾਲ ਸਿੰਘ ਵਾਲਾ, ਰਣਜੀਤ ਸਿੰਘ ਕਾਸੂਵਾਨਾ, ਗੁਰਦੀਪ ਸਿੰਘ, ਰਾਜਵਿੰਦਰ ਸਿੰਘ, ਹਰਬੰਸ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਜਗਰੂਪ ਸਿੰਘ, ਗੁਰਬਚਨ ਸਿੰਘ, ਗੁਰਮੀਤ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਇਕਬਾਲ ਸਿੰਘ, ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ, ਬਲਦੇਵ ਸਿੰਘ, ਤਰਸੇਮ ਸਿੰਘ, ਜਸਵੀਰ ਸਿੰਘ ਬਰਾੜ, ਮਨਜੀਤ ਸਿੰਘ, ਬਲਜਿੰਦਰ ਸਿੰਘ, ਮੇਜਰ ਸਿੰਘ, ਸੁਖਚੈਨ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਗੁਰਤੇਜ ਸਿੰਘ, ਸੁਖਮੰਦਰ ਸਿੰਘ, ਜਸਪਾਲ ਸਿੰਘ, ਮੱਖਣ ਸਿੰਘ, ਨਛੱਤਰ ਸਿੰਘ, ਬਲਵੰਤ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ ਮਲਕੇ, ਜਸਵੰਤ ਸਿੰਘ ਬਰਾੜ, ਬਲਜੀਤ ਸਿੰਘ, ਗੁਰਨੇਕ ਸਿੰਘ, ਹਰਦੀਪ ਸਿੰਘ, ਸੁਖਵੀਰ ਸਿੰਘ ਸਰਪੰਚ ਮੰਧਾਲੀ, ਮੋਹਨ ਸਿੰਘ ਦਿਪਾਂ ਵਾਲਾ, ਪੂਰਨ ਸਿੰਘ, ਮਹਿੰਦਰ ਸਿੰਘ, ਮਨਦੀਪ ਸਿੰਘ, ਸਮਰਜੀਤ ਸਿੰਘ, ਪਿੰਦਰ ਸਿੰਘ, ਸੋਨੂੰ ਸਿੰਘ, ਅਮਰਜੀਤ ਸਿੰਘ, ਜਸਦੀਪ ਸਿੰਘ, ਹਰਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਦਲਵ ਸਿੰਘ, ਜੀਤ ਸਿੰਘ, ਮੋਹਨ ਸਿੰਘ, ਗੁਰਪ੍ਰਤਾਪ ਸਿੰਘ, ਕਰਨ ਸਿੰਘ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ, ਗੁਰਜੋਤ ਸਿੰਘ, ਕਰਮਜੀਤ ਸਿੰਘ, ਕਰਤਾਰ ਸਿੰਘ, ਧਰਮਰਾਜ ਸਿੰਘ, ਜਸਵਿੰਦਰ ਸਿੰਘ, ਗੁਰਵਰ ਸਿੰਘ, ਸੁਖਪਾਲ ਸਿੰਘ, ਕੁਲਵੰਤ ਸਿੰਘ, ਸੁਨੀਲ ਸਿੰਘ, ਪ੍ਰਭਜੋਤ ਸਿੰਘ, ਜਸਵੀਰ ਸਿੰਘ ਭਾਕੂ, ਦਲਜੀਤ ਸਿੰਘ, ਜਗਤਾਰ ਸਿੰਘ, ਦਰਬਾਰਾ ਸਿੰਘ, ਵਪੁਜੀਤ ਸਿੰਘ, ਸ਼ਮਸ਼ੇਰ ਸਿੰਘ, ਜਗਦੇਵ ਸਿੰਘ, ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਸਰਦਾਰੀ ਸਿੰਘ, ਸੁਖਮੀਤ ਸਿੰਘ, ਨਰੀਮ ਸਿੰਘ ਅਤੇ ਅਰਵਿੰਦਰ ਸਿੰਘ ਰੌਲੀ ਸਮੇਤ ਵੱਡੀ ਗਿਣਤੀ ਵਿੱਚ ਜਥੇਬੰਦੀ ਦੇ ਅਹੁਦੇਦਾਰਾਂ, ਬਲਾਕ ਆਗੂਆਂ, ਸਰਕਲ ਪ੍ਰਧਾਨਾਂ ਅਤੇ ਵਰਕਰਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਜਥੇਬੰਦੀ ਵੱਲੋਂ ਉਲੀਕੇ ਗਏ ਸੰਘਰਸ਼ੀ ਪ੍ਰੋਗਰਾਮਾਂ ਨੂੰ ਪੂਰੀ ਤਨਦੇਹੀ ਨਾਲ ਸਫ਼ਲ ਬਣਾਉਣ ਦਾ ਅਹਿਦ ਕੀਤਾ।




